ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ ਅੱਜ

07:30 AM Jul 06, 2023 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 5 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਸਥਾਨਕ ਮਿਉਸਿਪਲ ਪਾਰਕ ਵਿੱਚ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਜੇਠੂਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਮੂੰਗੀ ਅਤੇ ਮੱਕੀ ਦੀ ਫਸਲ ’ਤੇ ਐੱਮਐੱਸਪੀ ਲੈਣ ਲਈ ਪਿੰਡਾਂ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਪੁਤਲੇ ਫੂਕਣ ਅਤੇ ਜਥੇਬੰਦੀ ਦੇ ਬਾਨੀ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ ਬਰਸੀ 13 ਜੁਲਾਈ ਨੂੰ ਭੁੱਚੋ ਮੰਡੀ ਵਿੱਚ ਮਨਾਉਣ ਦਾ ਫੈਸਲਾ ਲਿਆ। ਮੀਟਿੰਗ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਮੂੰਗੀ ਅਤੇ ਮੱਕੀ ਦੀ ਫਸਲ ’ਤੇ ਵਾਅਦੇ ਅਨੁਸਾਰ ਐੱਮਐੱਸਪੀ ਲੈਣ ਲਈ 6 ਜੁਲਾਈ ਨੂੰ ਪਿੰਡਾਂ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਮੋਦੀ ਸਰਕਾਰ ਦੇ ਪੁਤਲੇ ਜਾਣਗੇ।

Advertisement

Advertisement
Tags :
ਸਰਕਾਰਕੇਂਦਰਖ਼ਿਲਾਫ਼ਪੰਜਾਬਮੁਜ਼ਾਹਰੇ