ਸਿਰਸਾ ’ਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨਾਂ ਦੀ ਝੜੀ: ਆਸ਼ਾ ਵਰਕਰ, ਸਿਹਤ ਠੇਕਾ ਕਰਮਚਾਰੀ, ਬਿਜਲੀ ਤੇ ਰੋਡਵੇਜ਼ ਮੁਲਾਜ਼ਮਾਂ ਧਰਨੇ
03:40 PM Aug 21, 2020 IST
ਪ੍ਰਭੂ ਦਿਆਲ
ਸਿਰਸਾ, 21 ਅਗਸਤ
Advertisement
ਸਰਕਾਰ ਖ਼ਿਲਾਫ਼ ਸਿਰਸਾ ਵਿੱਚ ਪ੍ਰਦਰਸ਼ਨਾਂ ਦੀ ਝੜੀ ਲੱਗੀ ਹੋਈ ਹੈ। ਆਸ਼ਾ ਵਰਕਰਾਂ ਨੇ ਜਿਥੇ ਆਪਣਾ ਸੰਘਰਸ਼ ਵਿਢਿਆ ਹੋਇਆ ਹੈ ਉਥੇ ਹੀ ਸਿਹਤ ਠੇਕਾ ਕਰਮਚਾਰੀਆਂ, ਬਿਜਲੀ ਨਿਗਮ ਤੇ ਰੋਡਵੇਜ ਮੁਲਾਜ਼ਮਾਂ ਵੱਲੋਂ ਵੀ ਸਰਕਾਰ ਖ਼ਿਲਾਫ਼ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਤੇ ਧਰਨੇ ਜਾਰੀ ਹਨ। ਆਸ਼ਾ ਵਰਕਰਾਂ ਨੇ ਅੱਜ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕੀਤਾ ਤੇ ਨਾਗਰਿਕ ਹਸਪਤਾਲ ਦੇ ਬਾਹਰ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਧਰ ਸਿਹਤ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਤੇ ਸਰਕਾਰ ਤੇ ਠੇਕੇਦਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਬਿਜਲੀ ਮੁਲਾਜ਼ਮਾਂ ਨੇ ਐਕਸੀਅਨ ਦੇ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਤੇ ਧਰਨਾ ਦਿੱਤਾ। ਰੋਡਵੇਜ਼ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਲਈ ਗੇਟ ਮੀਟਿੰਗ ਕਰਕੇ ਦੋ ਘੰਟਿਆਂ ਤੱਕ ਕੰਮ ਠੱਪ ਰੱਖਿਆ।
Advertisement
Advertisement