ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਐੱਨਆਈਏ ਦੇ ਛਾਪਿਆਂ ਖ਼ਿਲਾਫ਼ ਮੁਜ਼ਾਹਰੇ

08:04 AM Sep 07, 2024 IST
ਫਰੀਕੋਟ ਵਿਚ ਐਨਆਈਏ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਜਥੇਬੰਦੀਆਂ ਦੇ ਕਾਰਕੁਨ।

ਜਸਵੰਤ ਜੱਸ
ਫ਼ਰੀਦਕੋਟ, 6 ਸਤੰਬਰ
ਜਥੇਬੰਦੀਆਂ ਨੇ ਅੱਜ ਐੱਨਆਈਏ ਦੇ ਪੰਜਾਬ ’ਚ ਛਾਪਿਆਂ ਖਿਲਾਫ ਸੰਯੁਕਤ ਕਿਸਾਨ ਮੋਰਚਾ ਫ਼ਰੀਦਕੋਟ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਸ਼ਹਿਰ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਕੌਮੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਕਿੰਗਰਾ ਅਤੇ ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ, ਬੀਕੇਯੂ ਏਕਤਾ (ਮਾਲਵਾ) ਦੇ ਜਗਸੀਰ ਸਿੰਘ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋਕਾਂ ਦੀ ਜ਼ੁਬਾਨਬੰਦੀ ਕਰਨ, ਸੂਬਿਆਂ ਦੇ ਅਧਿਕਾਰ ਖੋਹਣ ਲਈ, ਕਿਸਾਨ ਆਗੂਆਂ ਅਤੇ ਰਾਜਨੀਤਕ, ਬੁੱਧੀਜੀਵੀ, ਪੱਤਰਕਾਰ, ਵਕੀਲ ਤੇ ਇਨਸਾਫਪਸੰਦ ਲੋਕਾਂ ਨੂੰ ਗ੍ਰਿਫਤਾਰ ਕਰਨ, ਛਾਪੇਮਾਰੀ ਕਰਨ ਅਤੇ ਝੂਠੇ ਪੁਲੀਸ ਕੇਸਾਂ ਵਿੱਚ ਫਸਾਉਣ ਵਾਲੀ ਮੋਦੀ ਹਕੂਮਤ ਵੱਲੋਂ ਕੇਂਦਰੀ ਏਜੰਸੀ ਐੱਨਆਈਏ ਦੀ ਵਰਤੋਂ ਕੀਤੀ ਜਾ ਰਹੀ ਹੈ।
ਜਲਾਲਾਬਾਦ (ਮਲਕੀਤ ਸਿੰਘ): ਇਸੇ ਦੌਰਾਨ ਜਲਾਲਾਬਾਦ ਦੀਆਂ ਸਮੂਹ ਜਮਹੂਰੀ ਅਤੇ ਜਨਤਕ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਐੱਨਆਈਏ ਦੀ ਪੰਜਾਬ ’ਚ ਵੱਧ ਰਹੀ ਦਖ਼ਲਅੰਦਾਜ਼ੀ ਅਤੇ ਸੂਬੇ ਵਿੱਚ ਮਾਰੇ ਜਾ ਰਹੇ ਛਾਪਿਆਂ ਵਿਰੁੱਧ ਐੱਸਡੀਐੱਮ ਦਫ਼ਤਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਰਾਸ਼ਟਰਪਤੀ ਦੇ ਨਾਮ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਵਿੱਚ ਦਹਿਸ਼ਤ ਵਾਲਾ ਮਾਹੌਲ ਪੈਦਾ ਕਰਨਾ ਚਾਹੁੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਐੱਨਆਈਏ ਨੂੰ ਖ਼ਤਮ ਕੀਤਾ ਜਾਵੇ, ਗ੍ਰਿਫਤਾਰ ਕੀਤੇ ਗਏ ਐਡਵੋਕੇਟ ਅਜੇ ਸਿੰਗਲਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਪੁੱਛ-ਪੜਤਾਲ ਭੇਜੇ ਨੋਟਿਸਾਂ ’ਤੇ ਤੁਰੰਤ ਰੋਕ ਲਾਈ ਜਾਵੇ।

Advertisement

Advertisement