For the best experience, open
https://m.punjabitribuneonline.com
on your mobile browser.
Advertisement

ਬਿਜਲੀ ਕਾਮਿਆਂ ਵੱਲੋਂ ਪਾਵਰਕੌਮ ਖ਼ਿਲਾਫ਼ ਮੁਜ਼ਾਹਰੇ

07:22 AM Sep 12, 2024 IST
ਬਿਜਲੀ ਕਾਮਿਆਂ ਵੱਲੋਂ ਪਾਵਰਕੌਮ ਖ਼ਿਲਾਫ਼ ਮੁਜ਼ਾਹਰੇ
ਮਾਲੇਰਕੋਟਲਾ ਵਿੱਚ ਮੁਜ਼ਾਹਰੇ ਨੂੰ ਸੰਬੋਧਨ ਕਰਦਾ ਹੋਇਆ ਆਗੂ।
Advertisement

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 11 ਸਤੰਬਰ
ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੁੂਨੀਅਰ ਇੰਜਨੀਅਰ ਦੇ ਸੱਦੇ ’ਤੇ ਬਿਜਲੀ ਕਾਮਿਆਂ ਵੱਲੋਂ ਦੂਜੇ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਮੰਡਲ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਗਈ। ਇਸ ਰੈਲੀ ’ਚ ਪਾਵਰਕੌਮ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਦੇ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਸ਼ਾਮਲ ਹੋਏ। ਗੇਟ ਰੈਲੀ ਵਿੱਚ ਰਣਜੀਤ ਸਿੰਘ ਰਾਣਵਾਂ ਕਨਵੀਨਰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਅਤੇ ਕੌਰ ਸਿੰਘ ਸੋਹੀ ਸੂਬਾ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਸਾਂਝਾ ਸੰਘਰਸ਼ ਮੁਲਾਜ਼ਮਾਂ ਦੀਆਂ ਵਾਜਬ ਮੰਗਾਂ ਤੇ ਮਸਲਿਆਂ ਨੂੰ ਹੱਲ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦੀਆਂ ਮੰਗਾਂ ਵਿੱਚ ਮੁੱਖ ਤੌਰ ’ਤੇ ਲਾਈਨਾਂ ’ਤੇ ਕੰਮ ਕਰਦੇ ਸਮੇਂ ਕਰੰਟ ਨਾਲ ਮੌਤ ਹੋਣ ’ਤੇ ਸ਼ਹੀਦ ਦਾ ਦਰਜਾ ਦੇਣ ਅਤੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਅਤੇ ਸਹਾਇਕ ਲਾਈਨਮੈਨ ਤੋਂ ਲਾਈਨਮੈਨ ਬਣਾਉਣ ਆਦਿ ਸ਼ਾਮਲ ਹਨ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਆਪਣੀਆਂ ਮੰਗਾਂ ਮੰਨਵਾਉਣ ਲਈ ਤਿੰਨ ਦਿਨਾਂ ਲਈ ਸਮੂਹਿਕ ਛੁੱਟੀ ’ਤੇ ਗਏ ਬਿਜਲੀ ਕਾਮਿਆਂ ਵੱਲੋਂ ਅੱਜ ਦੂਜੇ ਦਿਨ ਸਥਾਨਕ 33ਕੇਵੀ ਗਰਿੱਡ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਸੁਖਪਾਲ ਮਾਨਕ ਅਤੇ ਭਗਵਾਨ ਸਿੰਘ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਰੈਲੀ ਨੂੰ ਸੂਬਾਈ ਆਗੂ ਇੰਦਰਜੀਤ ਸਿੰਘ ਢਿੱਲੋਂ, ਸਰਕਲ ਆਗੂ ਲਖਵਿੰਦਰ ਸਿੰਘ, ਕ੍ਰਿਸ਼ਨ ਕਾਂਤ, ਨਵੀਨ ਮਦਾਨ ਤੇ ਪ੍ਰਿਤਪਾਲ ਸਿੰਘ ਆਦਿ ਨੇ ਸੰਬੋਧਨ ਕੀਤਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਬਿਜਲੀ ਮੁਲਾਜ਼ਮਾਂ ਵੱਲੋਂ ਅੱਜ ਦੂਸਰੇ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਮੰਡਲ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾਈ ਆਗੂ ਪੂਰਨ ਸਿੰਘ ਖਾਈ, ਦਵਿੰਦਰ ਸਿੰਘ ਪਿਸ਼ੌਰ ਅਤੇ ਜੰਗੀਰ ਸਿੰਘ ਕਟਾਰੀਆ ਨੇ ਸੰਬੋਧਨ ਕੀਤਾ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਸਬ-ਡਵੀਜ਼ਨ ਰੌਹੜ ਜਾਗੀਰ ਤੇ ਦੇਵੀਗੜ੍ਹ ਦੇ ਸਮੂਹ ਮੁਲਾਜ਼ਮਾਂ ਵੱਲੋਂ ਮੰਗਾਂ ਦੇ ਹੱਲ ਲਈ ਪਾਵਰਕੌਮ ਮੈਨੇਜਮੈਂਟ ਖਿਲਾਫ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨ ਨੂੰ ਸਟੇਟ ਪ੍ਰਧਾਨ ਜਰਨੈਲ ਸਿੰਘ ਔਲਖ, ਡਵੀਜ਼ਨ ਪ੍ਰਧਾਨ ਕਰਨੈਲ ਸਿੰਘ, ਪ੍ਰਕਾਸ਼ ਸਿੰਘ ਅਕੌਤ, ਕ੍ਰਿਸ਼ਨ ਕੁਮਾਰ ਜੁਲਕਾਂ, ਸਬ ਡਵੀਜ਼ਨ ਪ੍ਰਧਾਨ ਗੁਰਨਾਮ ਸਿੰਘ ਤੇ ਗੁਰਮੇਲ ਸਿੰਘ ਆਦਿ ਨੇ ਸੰਬੋਧਨ ਕੀਤਾ।

Advertisement

Advertisement
Advertisement
Author Image

Advertisement