ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਐੱਮਓ ’ਤੇ ਹੋਏ ਹਮਲੇ ਖ਼ਿਲਾਫ਼ ਮੁਜ਼ਾਹਰੇ

06:38 AM Apr 23, 2024 IST
ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਗੇਟ ਰੈਲੀ ਕਰਦੇ ਹੋਏ ਮੈਡੀਕਲ ਅਫ਼ਸਰ ਤੇ ਪੈਰਾ-ਮੈਡੀਕਲ ਸਟਾਫ਼ ਮੈਂਬਰ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 22 ਅਪਰੈਲ
ਈਐੱਸਆਈ ਹਸਪਾਲ ’ਚ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਭਗਤ ’ਤੇ ਹੋਏ ਹਮਲੇ ਦੇ ਵਿਰੋਧ ਵਿੱਚ ਪੀਸੀਐੱਮਐੱਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਅਖਿਲ ਸਰੀਨ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿੱਚ ਇੱਕ ਗੇਟ ਰੈਲੀ ਕੀਤੀ ਗਈ ਜਿਸ ਵਿੱਚ ਸਾਰੇ ਮੈਡੀਕਲ ਅਫ਼ਸਰਾਂ ਤੇ ਪੈਰਾ-ਮੈਡੀਕਲ ਸਟਾਫ਼ ਨੇ ਹਿੱਸਾ ਲਿਆ। ਰੈਲੀ ਤੋਂ ਬਾਅਦ ਡਾ. ਸਰੀਨ ਅਤੇ ਪੀਸੀਐੱਮਐੱਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਵਨਿੰਦਰ ਰਿਆੜ ਨੇ ਕਿਹਾ ਕਿ ਐਸੋਸੀਏਸ਼ਨ ਨੇ ਪਹਿਲਾਂ ਫ਼ੈਸਲਾ ਲਿਆ ਸੀ ਕਿ ਅੱਜ ਪੰਜਾਬ ਵਿੱਚ ਮੁਕੰਮਲ ਹੜਤਾਲ ਵਿੱਚ ਰੱਖੀ ਜਾਵੇਗੀ ਪਰ ਸਰਕਾਰ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਸਿਰਫ਼ ਗੇਟ ਰੈਲੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡਾ. ਸੁਨੀਲ ਭਗਤ ’ਤੇ ਹੋਏ ਹਮਲੇ ਸਬੰਧੀ ਇੱਕ ਵਫਦ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੂੰ ਮਿਲਿਆ ਸੀ ਜਿਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਾਰੇ ਜਨਤਕ ਸਿਹਤ ਕੇਂਦਰਾਂ ’ਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧਕ ਕੀਤੇ ਜਾਣਗੇ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹਾ ਪੱਧਰੀ ਹੋਈ ਹਿੰਸਾ ਦੀ ਵਾਰਦਾਤ ਨਾਲ ਨਜਿੱਠਣ ਲਈ ਸਿਵਲ ਤੇ ਡਿਪਟੀ ਡਾਇਰੈਕਟਰ ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਸ਼ਿਕਾਇਤ ਨਿਵਾਰਨ ਕਮੇਟੀ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਮਾਮਲੇ ਵਿੱਚ ਸਬੰਧਤ ਸੰਸਥਾ ਦਾ ਮੁਖੀ ਐਫ.ਆਈ.ਆਰ ਦਰਜ ਕਰਵਾਏਗਾ। ਡਾ. ਸਰੀਨ ਨੇ ਦੱਸਿਆ ਕਿ ਸਿਹਤ ਮੰਤਰੀ ਨਾਲ ਨਾਲ ਹੋਈ ਮੁਲਾਕਾਤ ਦੌਰਾਨ ਫ਼ੈਸਲਾ ਹੋਇਆ ਕਿ ਹਸਪਤਾਲਾਂ ਅੰਦਰ ਕਿਸੇ ਕਿਸਮ ਦੀ ਵੀਡੀਓਗ੍ਰਾਫ਼ੀ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਮੌਕੇ ਸਿਵਲ ਸਰਜਨ ਡਾ. ਬਲਵਿੰਦਰ ਡੁਮਾਣਾ, ਐੱਸਐੱਮਓ ਡਾ. ਸਵਾਤੀ, ਡਾ. ਮਨਮੋਹਨ ਸਿੰਘ, ਡਾ. ਮਨੋਜ, ਡਾ. ਸਤਵਿੰਦਰ, ਪੀਸੀਐੱਮਐੱਸ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਕਰਤਾਰ ਸਿੰਘ ਅਤੇ ਜਨਰਲ ਸਕੱਤਰ ਡਾ. ਮਨੀਸ਼ ਕੁਮਾਰ ਵੀ ਹਾਜ਼ਰ ਸਨ।
ਪਠਾਨਕੋਟ (ਐੱਨ ਪੀ ਧਵਨ): ਰਣਜੀਤ ਸਾਗਰ ਡੈਮ ਦੇ ਸਰਕਾਰੀ ਹਸਪਤਾਲ ਵਿੱਚ ਪੀਸੀਐੱਮਐੱਸ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾਈ ਉਪ-ਪ੍ਰਧਾਨ ਡਾ. ਅਮਿਤ ਕੁਮਾਰ ਦੀ ਅਗਵਾਈ ਡਾਕਟਰਾਂ ਅਤੇ ਸਿਹਤ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਡਾ. ਗੀਤਿਕਾ ਸ਼ਾਰਦਾ, ਡਾ. ਰਮਨਦੀਪ ਸਿੰਘ, ਡਾ. ਮੁਨੀਸ਼ ਕੁਮਾਰ, ਡਾ. ਵਿਵੇਕ, ਸਟਾਫ ਮੈਂਬਰਜ਼ ਰਿਤਿਕਾ, ਸ਼ਾਂਤਾ, ਦਰਸ਼ਨ ਕੁਮਾਰ ਤੇ ਪਵਿੰਦਰ ਸਿੰਘ ਆਦਿ ਹਾਜ਼ਰ ਸਨ।
ਫਗਵਾੜਾ (ਜਸਬੀਰ ਸਿੰਘ ਚਾਨਾ): ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਦੋ ਘੰਟੇ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਓ.ਪੀ.ਡੀ. ਦਾ ਕੰਮ ਬੰਦ ਰੱਖਿਆ ਗਿਆ। ਪੀ.ਸੀ.ਐਮ.ਐਸ.ਏ ਕਪੂਰਥਲਾ ਦੇ ਪ੍ਰਧਾਨ ਡਾ. ਕਿਰਨਜੀਤ ਸਿੱਧੂ, ਡਾ. ਰਜੇਸ਼ ਚੰਦਰ, ਡਾ. ਰਵੀ ਕੁਮਾਰ, ਡਾ. ਦਰਸ਼ਨ, ਡਾ. ਪਰਮਜੀਤ, ਡਾ. ਸੰਜੀਵ ਲੋਚਨ, ਡਾ. ਮਨਜੀਤ ਨਾਗਰਾ, ਡਾ. ਸੁਸ਼ਾਂਤ, ਡਾ. ਅਸ਼ੋਕ ਕੁਮਾਰ ਭਾਟੀਆ ਨੇ ਮੰਗ ਕੀਤੀ ਕਿ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਹਸਪਤਾਲ ਸਟਾਫ਼ ’ਚ ਬੇਅੰਤ, ਰਿਤੂ, ਪਰਮਿੰਦਰ ਤੇ ਹੋਰ ਸਟਾਫ਼ ਹਾਜ਼ਰ ਸੀ।

Advertisement

Advertisement
Advertisement