For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ’ਤੇ ਕੀਤੇ ਤਸ਼ੱਦਦ ਖ਼ਿਲਾਫ਼ ਰੋਸ ਮੁਜ਼ਾਹਰੇ

07:07 AM Mar 01, 2024 IST
ਕਿਸਾਨਾਂ ’ਤੇ ਕੀਤੇ ਤਸ਼ੱਦਦ ਖ਼ਿਲਾਫ਼ ਰੋਸ ਮੁਜ਼ਾਹਰੇ
ਮੁਕਤਸਰ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ।
Advertisement

ਪਰਮਜੀਤ ਸਿੰਘ
ਫਾਜ਼ਿਲਕਾ, 29 ਫਰਵਰੀ
ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਭਾਜਪਾ ਵੱਲੋਂ ਕਿਸਾਨਾਂ ’ਤੇ ਕੀਤੇ ਤਸ਼ੱਦਦ ਖ਼ਿਲਾਫ਼ ਇੱਥੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਕੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਹੋ ਰਹੀ ਮਹਾਂਪੰਚਾਇਤ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਚੱਕ ਸੈਦੋਕੇ ਅਤੇ ਕੁਲਵਿੰਦਰ ਸਿੰਘ ਝੁੱਗੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਅਸਤੀਫਾ ਦੇਣ, ਤਿੰਨਾਂ ’ਤੇ ਸ਼ੁਭਕਰਨ ਸਿੰਘ ਦੇ ਕਤਲ ਦਾ ਕੇਸ ਦਰਜ ਕਰਨ, ਹਰਿਆਣਾ ਦੇ ਬਾਰਡਰਾਂ ’ਤੇ ਲਾਈਆਂ ਸਾਰੀਆਂ ਰੋਕਾਂ ਤੁਰੰਤ ਹਟਾਉਣ ਦੀ ਮੰਗ ਕੀਤੀ।
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬੈਰੀਅਰ ’ਤੇ ਹਰਿਆਣਾ ਪੁਲੀਸ ਦੀ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਕਾਤਲਾਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਨੇ ਇੱਥੇ ਡੀਸੀ ਦਫ਼ਤਰ ਸਾਹਮਣੇ ਰੋਸ ਮਾਰਚ ਕੀਤਾ।
ਮੋਗਾ (ਨਿੱਜੀ ਪੱਤਰ ਪ੍ਰੇਰਕ):ਇਥੇ ਕਿਰਤੀ ਕਿਸਾਨ ਯੂਨੀਅਨ ਸੂਬਾ ਆਗੂ ਚਮਕੌਰ ਸਿੰਘ ਰੋਡੇ ਖੁਰਦ ਦੀ ਅਗਵਾਈ ਹੇਠ ਕਿਸਾਨ ਸ਼ੁਭਕਰਨ ਸਿੰਘ ਦੀ ਹੱਤਿਆ ਮਾਮਲੇ ਵਿੱਚ ਭਾਜਪਾ ਆਗੂਆਂ ਨੂੰ ਨਾਮਜ਼ਦ ਕਰਨ ਦੀ ਮੰਗ ਲਈ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ) : ਇੱਥੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਰੋਸ ਮਾਰਚ ਕੀਤਾ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਨੇ ਇਸ ਮੌਕ ਸੰਬੋਧਨ ਕੀਤਾ ।

Advertisement

Advertisement
Author Image

joginder kumar

View all posts

Advertisement
Advertisement
×