ਵੈਸ਼ਨੋ ਦੇਵੀ ਰੋਪਵੇਅ ਪ੍ਰਾਜੈਕਟ ਖ਼ਿਲਾਫ਼ ਮੁਜ਼ਾਹਰੇ, ਦੋ ਨੂੰ ਹਿਰਾਸਤ ’ਚ ਲਿਆ
06:32 AM Nov 28, 2024 IST
ਕਟੜਾ/ਜੰਮੂ, 27 ਨਵੰਬਰ
ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਵੈਸ਼ਨੋ ਦੇਵੀ ਮੰਦਰ ਤੱਕ ਜਾਣ ਵਾਲੇ ਪੈਦਲ ਮਾਰਗ ’ਤੇ ਰੋਪਵੇਅ ਪ੍ਰਾਜੈਕਟ ਸ਼ੁਰੂ ਕਰਨ ਦੀ ਤਜਵੀਜ਼ ਖ਼ਿਲਾਫ਼ ਕਟੜਾ ਬੇਸ ਕੈਂਪ ਵਿੱਚ ਹੋਏ ਰੋਸ ਮੁਜ਼ਾਹਰੇ ਮਗਰੋਂ ਅੱਜ ਦੋ ਮਜ਼ਦੂਰਾਂ ਤੇ ਦੁਕਾਨਦਾਰਾਂ ਦੇ ਦੋ ਨੁਮਾਇੰਦਿਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਪੁਲੀਸ ਮੁਤਾਬਕ ਕਟੜਾ ਵਿੱਚ ਹੋਏ ਹਿੰਸਕ ਮੁਜ਼ਾਹਰੇ ਵਿੱਚ ਇੱਕ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਣ ਤੋਂ ਇੱਕ ਦਿਨ ਮਗਰੋਂ ਮੰਗਲਵਾਰ ਨੂੰ ਅੱਠ ਜਣਿਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ। ਭੁਪਿੰਦਰ ਸਿੰਘ ਅਤੇ ਸੋਹਨ ਚੰਦ ਦੀ ਅਗਵਾਈ ਹੇਠ ਮੁਜ਼ਾਹਰਾਕਾਰੀਆਂ ਨੇ ਤਜਵੀਜ਼ਤ ਰੋਪਵੇਅ ਪ੍ਰਾਜੈਕਟ ਖ਼ਿਲਾਫ਼ ਰੈਲੀ ਕੱਢੀ ਸੀ। ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਨੇ ਮੁਜ਼ਾਹਰਾਕਾਰੀਆਂ ਨੁੂੰ ਅੱਗੇ ਵਧਣ ਤੋਂ ਰੋਕਿਆ ਜਿਸ ਕਾਰਨ ਉਨ੍ਹਾਂ ’ਚ ਝੜਪ ਹੋ ਗਈ। ਉਨ੍ਹਾਂ ਦੱਸਿਆ ਕਿ ਮੁਜ਼ਾਹਰਾਕਾਰੀਆਂ ਨੂੰ ਧਰਨੇ ਵਾਲੀ ਥਾਂ ਤੋਂ ਹਟਾ ਦਿੱਤਾ ਗਿਆ ਹੈ। -ਪੀਟੀਆਈ
Advertisement
Advertisement