ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਭਰ ਵਿਚ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਰੋਸ ਮੁਜ਼ਾਹਰੇ

07:23 AM Jul 08, 2023 IST
ਜਲੰਧਰ ਵਿੱਚ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਵਰਕਰ। -ਫੋਟੋ: ਮਲਕੀਅਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਜੁਲਾਈ
ਕਾਂਗਰਸੀ ਆਗੂਆਂ ਨੇ ਅੱਜ ਭਾਜਪਾ ਦੀਆਂ ਕੋਝੀਆਂ ਚਾਲਾਂ ਖ਼ਿਲਾਫ਼ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦਿੱਤੇ। ਇਸ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਲੀਡਰਸ਼ਿਪ, ਵਰਕਰਾਂ ਤੇ ਸਮਰਥਕਾਂ ਵੱਲੋਂ ਚੰਡੀਗੜ੍ਹ ’ਚ ਧਰਨਾ ਦਿੱਤਾ ਗਿਆ। ਇਸ ਦੌਰਾਨ ਵੜਿੰਗ ਨੇ ਕਿਹਾ ਕਿ ਦੇਸ਼ ਦਾ ਕਾਨੂੰਨ ਸਭ ਲਈ ਬਰਾਬਰ ਹੈ ਪਰ ਭਾਜਪਾ ਦੇ ਦਾਗ਼ੀ ਆਗੂਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਨ੍ਹਾਂ ਆਗੂਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ, ਉਹ ਆਗੂ ਆਜ਼ਾਦ ਘੁੰਮ ਰਹੇ ਹਨ। ਅਪਮਾਨਜਨਕ ਅਤੇ ਪੱਖਪਾਤੀ ਸ਼ਬਦਾਂ ਦੀ ਵਰਤੋਂ ਕਰਨ ਲਈ ਭਾਜਪਾ ਦੇ ਕਿਸੇ ਆਗੂ ’ਤੇ ਮੁਕੱਦਮਾ ਨਹੀਂ ਚੱਲਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਵੀ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਗੁਜਰਾਤ ਹਾਈ ਕੋਰਟ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਗਏ ਫ਼ੈਸਲੇ ਸਬੰਧੀ ਰਾਜਾ ਵੜਿੰਗ ਨੇ ਕਿਹਾ ਕਿ ਇਹ ਫ਼ੈਸਲਾ ਅਸੰਤੁਸ਼ਟੀਜਨਕ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਮਾਣਹਾਨੀ ਦੇ ਅਜਿਹੇ ਕਿਸੇ ਕੇਸ ਬਾਰੇ ਨਹੀਂ ਪਤਾ ਜਿੱਥੇ ਮੁਲਜ਼ਮ ਖ਼ਿਲਾਫ਼ ਅਜਿਹਾ ਸਖ਼ਤ ਫ਼ੈਸਲਾ ਦਿੱਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਾਨੂੰਨੀ ਅਤੇ ਸਿਆਸੀ ਲੜਾਈ ਲੜੇਗੀ ਅਤੇ ਭਾਜਪਾ ਨੂੰ ਢੁਕਵਾਂ ਜਵਾਬ ਦੇਵੇਗੀ। ਵੜਿੰਗ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਅਤੇ ਇਸ ਦੇ ਆਗੂ ਰਾਹੁਲ ਗਾਂਧੀ ਤੋਂ ਡਰੇ ਹੋਏ ਹਨ। ਉਹ ਦੇਸ਼ ਦੇ ਸੰਘੀ ਢਾਂਚੇ ਅਤੇ ਸੰਵਿਧਾਨ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਰਾਹੁਲ ਗਾਂਧੀ ਯੋਧਾ ਹੈ। ਉਹ ਤਾਨਾਸ਼ਾਹੀ ਸਰਕਾਰ ਵਿਰੁੱਧ ਲੜਦਾ ਰਹੇਗਾ ਅਤੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕਰਦਾ ਰਹੇਗਾ।

Advertisement

Advertisement
Tags :
ਕਾਂਗਰਸਖ਼ਿਲਾਫ਼ਪੰਜਾਬਭਾਜਪਾਮੁਜ਼ਾਹਰੇਵੱਲੋਂ
Advertisement