ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਟਰੋਲ-ਡੀਜ਼ਲ ’ਤੇ ਵੈਟ ਦਰਾਂ ’ਚ ਵਾਧੇ ਖ਼ਿਲਾਫ ਕਾਂਗਰਸ ਵੱਲੋਂ ਮੁਜ਼ਾਹਰੇ

06:47 AM Sep 07, 2024 IST
ਅੰਮ੍ਰਿਤਸਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਰਗਸੀ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਸਤੰਬਰ
ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵਧਾਈਆਂ ਗਈਆਂ ਵੈਟ ਦਰਾਂ ਖ਼ਿਲਾਫ਼ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਵਿਖਾਵਾ ਕੀਤਾ ਗਿਆ। ਇਹ ਰੋਸ ਵਿਖਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕੀਤਾ ਗਿਆ। ਰੋਸ ਵਿਖਾਵੇ ਵਿੱਚ ਸ਼ਾਮਲ ਸਾਬਕਾ ਜ਼ਿਲ੍ਹਾ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਤੇ ਹੋਰ ਬੁਲਾਰਿਆਂ ਨੇ ਪੈਟਰੋਲ ਤੇ ਡੀਜ਼ਲ ਉੱਤੇ ਵਧਾਈਆਂ ਗਈਆਂ ਵੈਟ ਦਰਾਂ ਵਾਪਸ ਲੈਣ ਦੀ ਮੰਗ ਕੀਤੀ। ਬੁਲਾਰਿਆਂ ਨੇ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਨੂੰ ਵੀ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ।
ਜਲੰਧਰ (ਹਤਿੰਦਰ ਮਹਿਤਾ): ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਦਰਾਂ ਅਤੇ ਬਿਜਲੀ ਦਰਾਂ ਵਧਾਏ ਜਾਣ ਖ਼ਿਲਾਫ਼ ਅੱਜ ਇੱਥੇ ਕਾਂਗਰਸ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇੱਥੇ ਕਾਂਗਰਸੀ ਵਿਧਾਇਕਾਂ ਅਤੇ ਕਈ ਸੀਨੀਅਰ ਆਗੂਆਂ ਨੇ ਮਿਲ ਕੇ ਰੋਸ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਵਰਕਰ ਡੀਸੀ ਦਫ਼ਤਰ ਪੁੱਜੇ ਅਤੇ ਉੱਥੇ ਉਨ੍ਹਾਂ ਏਡੀਸੀ ਨੂੰ ਮਿਲ ਕੇ ਆਪਣਾ ਮੰਗ ਪੱਤਰ ਸੌਂਪਿਆ।
ਪਠਾਨਕੋਟ (ਐਨਪੀ ਧਵਨ): ਕਾਂਗਰਸ ਪਾਰਟੀ ਵੱਲੋਂ ਪੈਟਰੋਲ, ਡੀਜ਼ਲ ’ਤੇ ਵੈਟ ਦਰਾਂ ਵਧਾਉਣ ਨੂੰ ਲੈ ਕੇ ਅੱਜ ਇੱਥੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਨਰੇਸ਼ ਪੁਰੀ ਦੀ ਅਗਵਾਈ ਵਿੱਚ ਡੀਸੀ ਦਫਤਰ ਮੂਹਰੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਡੀਸੀ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਪੈਟਰੋਲ, ਡੀਜ਼ਲ ਦੇ ਰੇਟ ਵਧਾਉਣ ਵਾਲਾ ਫੈਸਲਾ ਵਾਪਸ ਲਿਆ ਜਾਵੇ।
ਗੁਰਦਾਸਪੁਰ (ਜਤਿੰਦਰ ਬੈਂਸ): ਜ਼ਿਲ੍ਹਾ ਕਾਂਗਰਸ ਵੱਲੋਂ ਹਲਕਾ ਵਿਧਾਇਕ ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਉਡੀਕ ਕਰਨ ਦੇ ਬਾਵਜੂਦ ਕੋਈ ਸੀਨੀਅਰ ਅਧਿਕਾਰੀ ਮੰਗ ਪੱਤਰ ਲੈਣ ਨਾ ਬਹੁੜਿਆ ਤਾਂ ਕਾਂਗਰਸੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਜਾ ਕੇ ਧਰਨਾ ਲਾ ਦਿੱਤਾ। ਧਰਨੇ ਵਿੱਚ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਸ਼ਮੂਲੀਅਤ ਕੀਤੀ ਗਈ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਪੰਜਾਬ ਕਾਂਗਰਸ ਦੇ ਫ਼ੈਸਲੇ ਅਨੁਸਾਰ ਅੱਜ ਜ਼ਿਲ੍ਹਾ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਤੋਂ ਬਾਅਦ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ।
ਗੜ੍ਹਸ਼ੰਕਰ (ਜੇਬੀ ਸੇਖੋਂ): ਪੰਜਾਬ ਸਰਕਾਰ ਵੱਲੋਂ ਤੇਲ ਕੀਮਤਾਂ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਅੱਜ ਸੀਪੀਐੱਮ ਦੀ ਸਥਾਨਕ ਇਕਾਈ ਵੱਲੋਂ ਸਥਾਨਕ ਸ੍ਰੀ ਆਨੰਦਪੁਰ ਸਾਹਿਬ ਚੌਕ ਕੋਲ ਸਥਿਤ ਬਾਬਾ ਗੁਰਦਿੱਤ ਸਿੰਘ ਪਾਰਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।
ਟਾਂਡਾ (ਸੁਰਿੰਦਰ ਸਿੰਘ ਗੋਰਾਇਆ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸੂਬਾ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਤੇ ਵੈਟ ਵਧਾਉਣ ਅਤੇ ਬਿਜਲੀ ਦੀ ਸਬਸਿਡੀ ਵਾਪਸ ਲੈਣ ਦਾ ਵਿਰੋਧ ਕਰਦਿਆਂ ਅੱਜ ਜਲੰਧਰ- ਪਠਾਨਕੋਟ ਕੌਮੀ ਮਾਰਗ ਤੇ ਚੌਲਾਂਗ ਟੌਲ ਪਲਾਜ਼ਾ ’ਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ।
ਫਗਵਾੜਾ (ਜਸਬੀਰ ਸਿੰਘ ਚਾਨਾ): ਆਮ ਆਦਮੀ ਪਾਰਟੀ ਸਰਕਾਰ ਦੇ ਫ਼ੈਸਲਿਆਂ ਵਿਰੁੱਧ ਅੱਜ ਕਾਂਗਰਸ ਵੱਲੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ’ਚ ਇੱਥੇ ਐੱਸਡੀਐੱਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਕਾਹਨੂੰਵਾਨ (ਵਰਿੰਦਰਜੀਤ ਸਿੰਘ ਜਾਗੋਵਾਲ): ਪੰਜਾਬ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ’ਤੇ ਵੈਟ ਦਰਾਂ ਵਧਾਉਣ ਖ਼ਿਲਾਫ਼ ਅੱਜ ਇੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪੁਤਲੇ ਫ਼ੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ।

Advertisement

ਕਾਂਗਰਸ ਨੇ ਮੁੱਖ ਮੰਤਰੀ ਦੀ ਅਰਥੀ ਸਾੜੀ

ਤਰਨ ਤਾਰਨ (ਗੁਰਬਖਸ਼ਪੁਰੀ): ਕਾਂਗਰਸ ਪਾਰਟੀ ਵੱਲੋਂ ਅੱਜ ਇੱਥੇ ਇਕ ਰੋਸ ਵਿਖਾਵਾ ਕਰ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਰਥੀ ਸਾੜੀ ਗਈ| ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਨੇ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਸੱਤ ਕਿੱਲੋਵਾਟ ਵਾਲੇ ਉਪਭੋਗਤਾਵਾਂ ਦੀ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਦੀ ਸਬਸਿਡੀ ਬੰਦ ਕਰਨ ਅਤੇ ਪੈਟਰੋਲ ਤੇ ਡੀਜ਼ਲ ’ਤੇ ਵੈਟ ਦੀਆਂ ਦਰਾਂ ਵਿੱਚ ਵਾਧਾ ਕਰਨ ਦੀ ਨਿਖੇਧੀ ਕੀਤੀ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਦੀ ਸਬਸਿਡੀ ਵਾਪਸ ਲੈ ਕੇ ਅਤੇ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਕੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆਏ ਲੋਕ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਨੂੰ ਦਿਲੋਂ ਨਫ਼ਰਤ ਕਰਨ ਲੱਗ ਪਏ ਹਨ ਜਿਸ ਕਰ ਕੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਮੁਕੰਮਲ ਸਫ਼ਾਇਆ ਹੋ ਜਾਵੇਗਾ। ਪਾਰਟੀ ਵਲੋਂ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ|

Advertisement
Advertisement