ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਮੂਹਿਕ ਛੁੱਟੀ ਦੌਰਾਨ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰੇ

10:53 AM Aug 21, 2020 IST

ਪੱਤਰ ਪ੍ਰੇਰਕ
ਰਾਜਪੁਰਾ, 20 ਅਗਸਤ

Advertisement

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ 6 ਤੋਂ 18 ਅਗਸਤ ਤੱਕ ਕਲਮ ਛੋੜ ਹੜਤਾਲ ਅਤੇ ਮੁਜ਼ਾਹਰੇ ਉਪਰੰਤ ਮੁਲਾਜ਼ਮਾਂ ਵੱਲੋਂਂ ਤਿੰਨ ਰੋਜ਼ਾ ਸਮੂਹਿਕ ਛੁੱਟੀ ਦੌਰਾਨ ਇੱਥੋਂ ਦੇ ਮਿੰਨੀ ਸਕੱਤਰੇਤ ਵਿੱਚ ਮੁਲਾਜ਼ਮ ਆਗੂਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਹਰਪਾਲਪੁਰ, ਮੁਹੰਮਦ ਹਨੀਫ, ਗੁਰਮੁੱਖ ਸਿੰਘ ਇੰਸਟਰੱਕਟਰ, ਦਰਸ਼ਨ ਸਿੰਘ ਬੁੱਢਣਪੁਰ, ਪਰਦੀਪ ਸਿੱਬਲ ਸਮੇਤ ਹੋਰਨਾਂ ਦੀ ਅਗਵਾਈ ਵਿੱਚ ਸਰਕਾਰ ਖਿਲਾਫ਼ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮ ਆਗੂ ਮੰਗ ਕਰ ਰਹੇ ਸਨ ਕਿ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਡੀਏ ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਯਕੀਨੀ ਬਣਾਈ ਜਾਵੇ, ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰੀਆ ਜਾਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।

ਪਟਿਆਲਾ (ਸਰਬਜੀਤ ਸਿੰਘ ਭੰਗੂ): ਅੱਜ ਦੂਜੇ ਦਿਨ ਦੀ ਸਮੂਹਿਕ ਛੁੱਟੀ ਦੌਰਾਨ ਸਮੂਹ ਵਿਭਾਗਾਂ ਦੇ ਹਜ਼ਾਰਾਂ ਕਲੈਰੀਕਲ ਮੁਲਾਜ਼ਮਾਂ ਨੇ ਵੱਖ-ਵੱਖ ਦਫ਼ਤਰਾਂ ਦਾ ਦੌਰਾ ਕਰ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਧਰਨੇ ਦਿੱਤੇ। ਆਪਣੀਆਂ ਮੰਗਾਂ ਦੀ ਪੂਰਤੀ ਲਈ 6 ਤੋਂ 18 ਅਗਸਤ ਤੱਕ ਮੁਕੰਮਲ ਹੜਤਾਲ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਨੇ ਹੁਣ 19, 20 ਅਤੇ 21 ਅਗਸਤ ਦੀ ਸਮੂਹਿਕ ਛੁੱਟੀ ਲਈ ਹੋਈ ਹੈ। ਮੁਲਾਜ਼ਮ ਆਗੂਆਂ ਦਾ ਕਹਿਣਾ ਸੀ ਮੰਗਾਂ ਦੀ ਪੂਰਤੀ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Advertisement

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਆਗੂ ਗੁਰਮੀਤ ਸਿੰਘ ਵਾਲੀਆ ਦੀ ਅਗਵਾਈ ਹੇਠਲੇ ਮੁਲਾਜ਼ਮਾਂ ਦੇ ਇਸ ਕਾਫਲੇ ’ਚ ਮਹਿਮਾ ਸਿੰਘ, ਜਸਵਿੰਦਰ ਸਿੰਘ, ਟੋਨੀ ਭਗਰੀਆ, ਉਪਨੈਣ ਸਿੰਘ ਤੇ ਸਤਨਾਮ ਸਿੰਘ ਲੁਬਾਣਾ ਸਮੇਤ ਹੋਰ ਆਗੂ ਵੀ ਮੌਜੂਦ ਸਨ।

Advertisement
Tags :
ਸਮੂਹਿਕਛੁੱਟੀਦੌਰਾਨਮੁਜ਼ਾਹਰੇਮੁਲਾਜ਼ਮਾਂਵੱਲੋਂ