For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ

08:05 AM Mar 31, 2024 IST
ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ
ਅੱਡਾ ਭੈਣੀ ਮੀਆਂ ਖਾਂ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਿਸਾਨ।
Advertisement

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 30 ਮਾਰਚ
ਪੰਜਾਬ ਸਰਕਾਰ ਦੇ ਮੰਡੀਆਂ ਤੋੜਨ ਦੇ ਫ਼ੈਸਲੇ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਕਿਸਾਨਾਂ ਦੇ ਅੱਡਾ ਭੈਣੀ ਮੀਆਂ ਖਾਂ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ ਤੇ ਪ੍ਰੈੱਸ ਸਕੱਤਰ ਗੁਰਪ੍ਰੀਤ ਨਾਨੋਵਾਲ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਕੇਂਦਰ ਸਰਕਾਰ ਦੀ ਕਿਸਾਨ ਮਜ਼ਦੂਰ ਮਾਰੂ ਨੀਤੀ ਚੱਲ ਰਹੀ ਹੈ। ਉਸ ਲੜੀ ਤਹਿਤ ਚੱਲ ਦੇ ਹੋਏ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ 15 ਮਾਰਚ 2024 ਨੂੰ ਮੰਡੀ ਬੋਰਡ ਦੇ ਬਣੇ ਐਕਟ 1961 ਵਿੱਚ ਸੋਧ ਕਰ ਕੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਤੋੜ ਕੇ ਦੂਜੇ ਵਿਭਾਗਾਂ ਵਿੱਚ ਰਲਵਾਂ ਕਰ ਦਿੱਤਾ ਹੈ। ਜਿਨਸ ਦੀ ਖ਼ਰੀਦੋ ਫ਼ਰੋਖ਼ਤ ਦਾ ਪ੍ਰਬੰਧ ਅਬਾਨੀ-ਅਡਾਨੀ ਵਰਗੀਆਂ ਨਿੱਜੀ ਦੇ ਬਣੇ 9 ਸਾਈਲੋ ਗੁਦਾਮਾਂ ਨੂੰ ਦੇ ਦਿੱਤਾ ਹੈ। ਪੂਰੇ ਪੰਜਾਬ ਵਿੱਚ 72 ਸਾਇਲੋ ਗੁਦਾਮ ਬਣ ਰਹੇ ਹਨ। ਤਿੰਨ ਕਾਲੇ ਖੇਤੀ ਕਾਨੂੰਨ ਭਾਵੇਂ ਕਿਸਾਨੀ ਸੰਘਰਸ਼ ਦੇ ਦਬਾਅ ਹੇਠ ਪਾਰਲੀਮੈਂਟ ਵਿੱਚ ਰੱਦ ਕਰ ਦਿੱਤੇ ਗਏ ਸਨ। ਪਰ ਕੇਂਦਰ ਵੱਲੋਂ ਖੇਤੀ ਕਾਨੂੰਨ ਰੱਦ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕਰਨ ਕਰ ਕੇ ਇਹ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਦੇਸ਼ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਨ ਲਈ ਅੱਗੇ ਆਉਣ ਤੇ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਵੀ ਵੱਧ ਤੋਂ ਵੱਧ ਹਾਜ਼ਰੀ ਲਵਾਉਣ। ਇਸ ਮੌਕੇ ਜਰਨੈਲ ਸਿੰਘ ਲਾਧੂਪੁਰ, ਜਸਵੰਤ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਕੌਰ, ਹਰਜੀਤ ਕੌਰ ,ਜਸਬੀਰ ਸਿੰਘ, ਹਰਭਜਨ ਸਿੰਘ ਭਜਾ, ਮੰਗਤਾ ਸਿੰਘ, ਸਲਵਿੰਦਰ ਸਿੰਘ ਰਿਆੜ, ਉੱਤਮ ਸਿੰਘ, ਗੁਰਦੀਪ ਕੌਰ, ਬਲਵਿੰਦਰ ਕੌਰ ਅਤੇ ਹੋਰ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਬੀਬੀਆਂ ਹਾਜ਼ਰ ਹੋਏ।

Advertisement

Advertisement
Author Image

sanam grng

View all posts

Advertisement
Advertisement
×