ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਡੀਸੀ ਦਫ਼ਤਰਾਂ ਅੱਗੇ ਮੁਜ਼ਾਹਰੇ

08:46 AM Sep 08, 2023 IST
featuredImage featuredImage
ਤਰਨ ਤਾਰਨ ’ਚ ਲਾਏ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।

ਗੁਰਬਖਸ਼ਪੁਰੀ
ਤਰਨ ਤਾਰਨ, 7 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸੂਬੇ ਅੰਦਰ ਨਸ਼ਿਆਂ ਖਿਲਾਫ਼ ਆਰੰਭੀ ਮੁਹਿੰਮ ਤਹਿਤ ਜਥੇਬੰਦੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੰਗ ਪੱਤਰ ਦਿੱਤਾ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿਧਵਾਂ ਦੀ ਅਗਵਾਈ ਵਿੱਚ ਧਰਨਾਕਾਰੀਆਂ ਨੂੰ ਜਥੇਬੰਦੀ ਦੇ ਆਗੂ ਮੇਹਰ ਸਿੰਘ ਸਖੀਰਾ, ਇੰਦਰਜੀਤ ਸਿੰਘ ਮਾੜੀਮੇਘਾ, ਸੁਲੱਖਣ ਸਿੰਘ ਮੰਡਲਾ, ਭੁਪਿੰਦਰ ਸਿੰਘ ਠੱਠੀਆਂ ਖੁਰਦ ਆਦਿ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਸੂਬੇ ਅੰਦਰ ਨਸ਼ਿਆਂ ਨਾਲ ਆਏ ਦਿਨ ਮੌਤਾਂ ਹੋਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਲਈ ਸਰਕਾਰ ਵਲੋਂ ਪੂਰੇ ਤੌਰ ’ਤੇ ਅਸਫ਼ਲ ਰਹਿਣ ਦਾ ਦੋਸ਼ ਲਗਾਇਆ|
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਏਕਤਾ ਉਗਰਾਹਾਂ ਵੱਲੋਂ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ ਪਾਉਣ ’ਚ ਅਸਫ਼ਲ ਰਹੀ ਪੰਜਾਬ ਸਰਕਾਰ ਵਿਰੁੱਧ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕਿਸਾਨ ਆਗੂ ਪ੍ਰਿੰਸੀਪਲ ਪਰਮਜੀਤ ਸਿੰਘ ਕਾਲਕਟ, ਤਲਵਿੰਦਰ ਸਿੰਘ ਹੀਰ, ਸੰਦੀਪ ਕੁਮਾਰ ਦਰਦੀ, ਰਾਜਿੰਦਰ ਸਿੰਘ, ਮਾਸਟਰ ਜਗਦੀਸ਼ ਲਾਲ ਆਦਿ ਨੇ ਨਸ਼ਿਆਂ ਦੇ ਵਧ ਰਹੇ ਚਲਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ’ਚ ਧਸਦੀ ਜਾ ਰਹੀ ਹੈ ਪਰ ਸਰਕਾਰਾਂ ਇਸ ਨੂੰ ਨੱਥ ਪਾਉਣ ’ਚ ਗੰਭੀਰ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਤੋਂ ਜਲਦੀ ਨਸ਼ਿਆਂ ਦੇ ਵਧਦੇ ਰੁਝਾਨ ਨੂੰ ਠੱਲ ਨਾ ਪਾਈ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਬਾਅਦ ਵਿਚ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮੰਗ ਪੱਤਰ ਦਿੱਤਾ। ਧਰਨੇ ਵਿਚ ਗੁਰਨਾਮ ਸਿੰਘ, ਤਲਵਿੰਦਰ ਸਿੰਘ ਹੀਰ, ਡਾ. ਜਤਿੰਦਰ ਸਿੰਘ ਕਾਲੜਾ, ਤਜਿੰਦਰ ਕੌਰ, ਪਰਮਜੀਤ ਕੌਰ, ਜਤਿੰਦਰ ਪਾਲ ਸਿੰਘ, ਮਹਿੰਦਰ ਪਾਲ ਸਿੰਘ, ਸੁਖਜੀਤ ਸਿੰਘ, ਪਿਆਰਾ ਸਿੰਘ, ਜਸਬੀਰ ਸਿੰਘ, ਸੁਰਿੰਦਰ ਸਿੰਘ, ਕਮਲਜੀਤ ਕੌਰ, ਮਹਿੰਦਰ ਕੌਰ, ਗੁਰਪ੍ਰੀਤ ਕੌਰ ਆਦਿ ਸ਼ਾਮਿਲ ਸਨ।

Advertisement

ਨੌਜਵਾਨ ਸਭਾ ਵੱਲੋਂ ਨਸ਼ਿਆਂ ਵਿਰੁੱਧ ਮੋਟਰਸਾਈਕਲ ਮਾਰਚ

ਗੜ੍ਹਸ਼ੰਕਰ (ਜੰਗ ਬਹਾਦਰ ਸਿੰਘ ਸੇਖੋਂ): ਇਲਾਕੇ ਅੰਦਰ ਨਸ਼ਿਆਂ ਦੀ ਵੱਧਦੀ ਤਸਕਰੀ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਜਨਵਾਦੀ ਨੌਜਵਾਨ ਸਭਾ ਦੇ ਵਰਕਰਾਂ ਵੱਲੋਂ ਰਮਨਦੀਪ ਸਿੰਘ ਫਤਹਿਪੁਰ ਅਤੇ ਗੁਰਸ਼ਰਨ ਸਿੰਘ ਦੀ ਅਗਵਾਈ ਹੇਠ ਬੰਗਾ ਚੌਕ ਤੋਂ ਲੈ ਕੇ ਮੁੱਖ ਬੱਸ ਅੱਡੇ ਤੱਕ ਰੋਹ ਭਰਿਆ ਮੋਟਰਸਾਈਕਲ ਮਾਰਚ ਕੀਤਾ ਗਿਆ ਅਤੇ ਡੀਐੱਸਪੀ ਦਫ਼ਤਰ ਦੇ ਬਾਹਰ ਧਰਨਾ ਦੇਣ ਉਪਰੰਤ ਡੀਐੱਸਪੀ ਰਣਜੀਤ ਸਿੰਘ ਖੱਖ ਨੂੰ ਮੰਗ ਪੱਤਰ ਸੌਂਪਿਆ। ਇਸ ਮਾਰਚ ਮੌਕੇ ਪੰਜਾਬ ਕਿਸਾਨ ਸਭਾ ਦੇ ਸੂਬਾਈ ਆਗੂ ਗੁਰਨੇਕ ਸਿੰਘ ਭੱਜਲ ਅਤੇ ਸੀਟੂ (ਪੰਜਾਬ) ਦੇ ਕਾਰਜਕਾਰੀ ਪ੍ਰਧਾਨ ਮਹਿੰਦਰ ਕੁਮਾਰ ਬੱਢੋਆਣ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਧਰਨੇ ਮੌਕੇ ਗੁਰਨੇਕ ਸਿੰਘ ਭੱਜਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਮਾਫੀਆ ਨੂੰ ਖਤਮ ਕਰਨ ਵਿੱਚ ਕਾਂਗਰਸ, ਅਕਾਲੀ ਦਲ ਅਤੇ ‘ਆਪ’ ਦੀਆਂ ਸਰਕਾਰਾਂ ਬੁਰੀ ਤਰ੍ਹਾਂ ਫੇਲ੍ਹ ਹੋਈਆਂ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਇਲਾਕੇ ਦੇ ਕਈ ਪਿੰਡਾਂ ਵਿੱਚ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ ਪਰ ਸਰਕਾਰ ਇਸ ਪਾਸੇ ਅੱਖਾਂ ਬੰਦ ਕਰ ਕੇ ਬੈਠੀ ਹੈ। ਇਸ ਮੌਕੇ ਡੀਐੱਸਪੀ ਰਣਜੀਤ ਸਿੰਘ ਖੱਖ ਨੇ ਧਰਨਾਕਾਰੀ ਨੌਜਵਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਕਿਹਾ ਕਿ ਪੁਲੀਸ ਨਸ਼ਿਆਂ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ।

ਪਿੰਡ ਦਾਲਮ ਵਾਸੀ ਨਸ਼ਾ ਤਸਕਰਾਂ ਵਿਰੁੱਧ ਨਿਤਰੇ

ਅੰਮ੍ਰਿਤਸਰ (ਟਨਸ): ਪਿੰਡ ਦਾਲਮ ਦੇ ਵਾਸੀਆਂ ਨੇ ਵੱਡਾ ਇਕੱਠ ਕਰ ਕੇ ਨਸ਼ੇ ਰੋਕਣ ਲਈ ਪਿੰਡ ਦੀ 33 ਮੈਂਬਰੀ ਕਮੇਟੀ ਬਣਾਈ ਅਤੇ ਇਸ ਲਈ ਅਦਾਕਾਰਾ ਸੋਨੀਆ ਮਾਨ ਵੱਲੋਂ ਚਲਾਈ ਜਾ ਰਹੀ ਸੰਸਥਾ ਮਾਈ ਭਾਗੋ ਚੈਰਟੀ ਨਾਲ ਮਿਲਕੇ ਕੰਮ ਕਰਨ ਦਾ ਸੰਕਲਪ ਲਿਆ। ਪਿੰਡ ਵਾਸੀਆਂ ਨੇ ਅਹਿਦ ਕੀਤਾ ਕਿ ਉਹ ਪਿੰਡ ’ਚੋਂ ਨਸ਼ਾ ਰੋਕਣ ਲਈ ਪੁਲੀਸ ਦਾ ਡਟਵਾਂ ਸਾਥ ਦੇਣਗੇ ਅਤੇ ਜੇਕਰ ਕੋਈ ਇਸ ਕੇਸ ਵਿਚ ਫੜਿਆ ਜਾਂਦਾ ਹੈ ਤਾਂ ਕੋਈ ਵਿਅਕਤੀ ਉਨ੍ਹਾਂ ਦੀ ਜ਼ਮਾਨਤ ਜਾਂ ਸਿਫਾਰਸ਼ ਲਈ ਨਹੀਂ ਜਾਵੇਗਾ। ਇਸ ਮੌਕੇ ਰਾਜਾਸਾਂਸੀ ਦੇ ਐੱਸਐੱਚਓ ਹਰਚੰਦ ਸਿੰਘ, ਸਰਪੰਚ ਕਰਮਜੀਤ ਸਿੰਘ, ਸਰਪੰਚ ਹੀਰਾ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਜਸਵੰਤ ਸਿੰਘ, ਸ਼ਰਨਜੀਤ ਸਿੰਘ, ਹਰਜਿੰਦਰ ਸਿੰਘ ਨੰਬਰਦਾਰ, ਗੁਰਦੀਪ ਸਿੰਘ, ਰੇਸ਼ਮ ਸਿੰਘ ਵੜੈਚ, ਜਗਜੀਤ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

Advertisement

Advertisement