ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦੇ ਘਰਾਂ ਅੱਗੇ ਮੁਜ਼ਾਹਰੇ

08:01 AM May 29, 2024 IST
ਅੰਮ੍ਰਿਤਸਰ ਵਿੱਚ ਤਰਨਜੀਤ ਸੰਧੂ ਦੇ ਘਰ ਅੱਗੇ ਮੁਜ਼ਾਹਰਾ ਕਰਦੇ ਹੋਏ ਕਿਸਾਨ। -ਫੋਟੋ: ਵਿਸ਼ਾਲ ਕੁਮਾਰ

ਆਤਿਸ਼ ਗੁਪਤਾ
ਚੰਡੀਗੜ੍ਹ, 28 ਮਈ
ਪੰਜਾਬ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਕਿਸਾਨ ਮਜ਼ਦੂਰ ਮੋਰਚਾ ਸਣੇ ਹੋਰਨਾਂ ਕਿਸਾਨ ਜਥੇਬੰਦੀਆਂ ਨੇ ਅੱਜ ਵੱਖ-ਵੱਖ ਮੰਗਾਂ ਦੇ ਸਬੰਧ ਵਿੱਚ ਪੰਜਾਬ ਭਰ ’ਚ ਭਾਜਪਾ ਉਮੀਦਵਾਰਾਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਭਾਜਪਾ ਉਮੀਦਵਾਰਾਂ ਦੇ ਘਰਾਂ ਤੋਂ ਕੁਝ ਦੂਰੀ ’ਤੇ ਰੋਕ ਦਿੱਤਾ।
ਪੁਲੀਸ ਵੱਲੋਂ ਰੋਕੇ ਜਾਣ ’ਤੇ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਉੱਥੇ ਹੀ ਡਟ ਗਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਸਤਨਾਮ ਸਿੰਘ ਪੰਨੂ ਅਤੇ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੀਆਂ ਵਿੰਡ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ, ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼, ਜਲੰਧਰ ਤੋਂ ਸੁਸ਼ੀਲ ਰਿੰਕੂ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਅਬੋਹਰ ਵਿੱਚ ਸੁਨੀਲ ਜਾਖੜ, ਫਰੀਦਕੋਟ ਵਿੱਚ ਹੰਸ ਰਾਜ ਹੰਸ, ਬਠਿੰਡਾ ਵਿੱਚ ਪਰਮਪਾਲ ਕੌਰ ਮਲੂਕਾ, ਲੁਧਿਆਣਾ ਵਿੱਚ ਰਵਨੀਤ ਬਿੱਟੂ, ਪਟਿਆਲਾ ਵਿੱਚ ਪ੍ਰਨੀਤ ਕੌਰ ਅਤੇ ਸੰਗਰੂਰ ਵਿੱਚ ਅਰਵਿੰਦ ਖੰਨਾ ਦੀ ਰਿਹਾਇਸ਼ ਅੱਗੇ ਮੁਜ਼ਾਹਰੇ ਕੀਤੇ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ 77 ਸਾਲਾਂ ਤੋਂ ਦੇਸ਼ ਵਿੱਚ ਲੋਕ ਸਭਾ ਚੋਣਾਂ ਰਾਹੀਂ ਚੱਲ ਰਹੇ ਭਾਰਤੀ ਰਾਜ ਅਸਲ ਵਿੱਚ ਸਰਮਾਏਦਾਰਾਂ ਦੀ ਤਾਨਾਸ਼ਾਹੀ ਹੈ। ਹਰ ਇੱਕ ਹਾਕਮ ਨੇ ਸੱਤਾ ਪ੍ਰਾਪਤ ਕਰਕੇ ਕਾਰਪੋਰੇਟ ਦੇ ਹੱਕ ਵਿੱਚ ਨੀਤੀਆਂ ਬਣਾਈਆਂ ਹਨ। 99 ਫ਼ੀਸਦ ਕਿਸਾਨ-ਮਜ਼ਦੂਰ, ਛੋਟੇ ਦੁਕਾਨਦਾਰ, ਛੋਟੇ ਵਪਾਰੀ ਤੇ ਕਿਰਤੀ ਕਾਮੇ ਕਦੇ ਵੀ ਭਾਰਤੀ ਰਾਜ ਦੇ ਏਜੰਡੇ ’ਤੇ ਨਹੀਂ ਰਹੇ ਹਨ। ਇਸੇ ਕਰਕੇ ਦੇਸ਼ ਵਿੱਚ ਕਾਰਪੋਰੇਟ ਪੱਖੀ ਵਿਕਾਸ ਮਾਡਲ ਤੇ ਕਾਰਪੋਰੇਟ ਪੱਖੀ ਖੇਤੀ ਮਾਡਲ ਲਾਗੂ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੇਸ਼ ਵਿੱਚ ਕਾਰਪੋਰੇਟ ਪੱਖੀ ਵਿਕਾਸ ਮਾਡਲ ਤੇ ਕਾਰਪੋਰੇਟ ਪੱਖੀ ਖੇਤੀ ਮਾਡਲ ਨੂੰ ਰੱਦ ਕਰਕੇ ਲੋਕ ਹਿੱਤ ਵਿੱਚ ਅਤੇ ਕਿਸਾਨ ਪੱਖੀ ਮਾਡਲ ਲਾਗੂ ਕਰਨ ਸਮੇਤ ਕੇਂਦਰ ਸਰਕਾਰ ਨੂੰ ਕਿਸਾਨ ਮੋਰਚੇ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ।
ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਨੌਜਵਾਨ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਵੱਖ-ਵੱਖ ਮੁਜ਼ਾਹਰਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਭਾਜਪਾ ਦੇ ਆਗੂਆਂ ਵੱਲੋਂ ਦੇਸ਼ ਤੇ ਪੰਜਾਬ ਵਿਰੋਧੀ ਦਿੱਤੇ ਜਾ ਰਹੇ ਬਿਆਨ ਦੀ ਸਖਤ ਨਿਖੇਧੀ ਕੀਤੀ ਹੈ।

Advertisement

Advertisement