For the best experience, open
https://m.punjabitribuneonline.com
on your mobile browser.
Advertisement

ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਮੁਜ਼ਾਹਰੇ

07:35 AM Mar 13, 2024 IST
ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਮੁਜ਼ਾਹਰੇ
ਮੁਹਾਲੀ ਦੇ ਵਿਕਾਸ ਭਵਨ ਸਾਹਮਣੇ ਨਾਅਰੇਬਾਜ਼ੀ ਕਰਦੇ ਹੋਏ ਪੈਨਸ਼ਨਰ।
Advertisement

ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ(ਮੁਹਾਲੀ), 12 ਮਾਰਚ
ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੰਜਾਬ ਭਰ ਤੋਂ ਆਏ ਪੈਨਸ਼ਨਰਾਂ ਨੇ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੀ ਅਗਵਾਈ ਹੇਠ ਅੱਜ ਮੁਹਾਲੀ ਦੇ ਫੇਜ਼-8 ਵਿਚਲੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਸਾਹਮਣੇ ਰੋਸ ਮੁਜ਼ਾਹਰਾ ਕੀਤਾ। ਪੈਨਸ਼ਨਰਾਂ ਨੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਅਮਲੀ ਤੌਰ ’ਤੇ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਯੂਨੀਅਨ ਦੀ ਮੀਤ ਪ੍ਰਧਾਨ ਕੁਲਵੰਤ ਕੌਰ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਸਕੱਤਰ ਜਗੀਰ ਸਿੰਘ ਢਿੱਲੋਂ ਹੰਸਾਲਾ, ਰਾਜਿੰਦਰ ਸਿੰਘ, ਸਤਪਾਲ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਤਰਲੋਕ ਸਿੰਘ, ਲਖਵਿੰਦਰ ਸਿੰਘ, ਮਹਿੰਦਰ ਸਿੰਘ, ਦਿਆਲ ਸਿੰਘ, ਗਿਆਨ ਸਿੰਘ, ਜੋਗਿੰਦਰ ਸਿੰਘ, ਭਗਵਾਨ ਸਿੰਘ ਨੇ ਆਖਿਆ ਕਿ ਪੰਚਾਇਤ ਵਿਭਾਗ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਪੈਨਸ਼ਨਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਮਿਲ ਰਿਹਾ ਹੈ ਪਰ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਲਈ ਸਿਰਫ਼ ਪੱਤਰ ਜਾਰੀ ਕਰਨ ਤੋਂ ਇਲਾਵਾ ਅਮਲੀ ਤੌਰ ’ਤੇ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੂੰ ਇਸ ਦਾ ਲਾਭ ਦੇਣ ਦੀ ਥਾਂ ਸਿਰਫ਼ ਲਾਰੇ ਮਿਲ ਰਹੇ ਹਨ। ਉਨ੍ਹਾਂ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਪੂਰੀ ਸਰਵਿਸ ਦਾ ਲਾਭ ਨਾ ਦੇਣ, ਬੁਢਾਪਾ ਭੱਤਾ 70 ਸਾਲ ਤੋਂ ਵੱਧ ਨਾ ਲਾਉਣ, ਐਲਟੀਸੀ ਸਕੀਮ ਨਾ ਦੇਣ, ਪੈਨਸ਼ਨਰਾਂ ਦੀ ਪੈਨਸ਼ਨ ਅਤੇ ਬਕਾਏ ਸਮੇਂ ਸਿਰ ਨਾ ਦੇਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਮੰਗਾਂ ਨਾ ਮੰਨੀਆਂ ਤਾਂ ਪੈਨਸ਼ਨਰ ਲੋਕ ਸਭਾ ਚੋਣਾਂ ਵਿੱਚ ‘ਆਪ’ ਖ਼ਿਲਾਫ਼ ਸੰਘਰਸ਼ ਕਰਨਗੇ।

Advertisement

Advertisement
Author Image

joginder kumar

View all posts

Advertisement
Advertisement
×