For the best experience, open
https://m.punjabitribuneonline.com
on your mobile browser.
Advertisement

ਪਾਵਰਕੌਮ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਰੋਸ ਮੁਜ਼ਾਹਰੇ

06:21 AM Aug 23, 2024 IST
ਪਾਵਰਕੌਮ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਰੋਸ ਮੁਜ਼ਾਹਰੇ
ਮੰਡਲ ਦਫ਼ਤਰ ਮੁਕੇਰੀਆਂ ਅੱਗੇ ਰੋਸ ਮੁਜ਼ਾਹਰ਼ਾ ਕਰਦੇ ਹੋਏ ਮੁਲਾਜ਼ਮ ਤੇ ਪੈਨਸ਼ਨਰ।
Advertisement

ਜਗਜੀਤ ਸਿੰਘ
ਮੁਕੇਰੀਆਂ, 22 ਅਗਸਤ
ਜੁਆਇੰਟ ਫੋਰਮ ਪੰਜਾਬ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਪਾਵਰਕੌਮ ਮੰਡਲ ਮੁਕੇਰੀਆਂ ਦੇ ਗੇਟ ’ਤੇ ਰੈਲੀ ਤੇ ਮੁਜ਼ਾਹਰਾ ਮੰਡਲ ਪ੍ਰਧਾਨ ਜਗਬੀਰ ਸਿੰਘ ਗੁਨੋਪੁਰ ਅਤੇ ਪੈਨਸ਼ਨ ਵੈਲਫੇਅਰ ਐਂਪਲਾਈਜ਼ ਫੈਡਰੇਸ਼ਨ ਮੰਡਲ ਮੁਕੇਰੀਆਂ ਦੇ ਪ੍ਰਧਾਨ ਬਲਵਿੰਦਰ ਸਿੰਘ ਪਨਖੂਹ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਗੇਟ ਰੈਲੀ ਵਿੱਚ ਸੂਬਾ ਵਿੱਤ ਸਕੱਤਰ ਮਨਜੀਤ ਸਿੰਘ ਪਲਾਕੀ ਅਤੇ ਸਰਕਲ ਪ੍ਰਧਾਨ ਤਰਲੋਚਨ ਸਿੰਘ ਕੋਲੀਆਂ ਨੇ ਵੀ ਸ਼ਿਰਕਤ ਕੀਤੀ।
ਆਗੂਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨੂੰ ਮੀਟਿੰਗਾਂ ਦੇ ਕੇ ਮੰਗਾਂ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ। ਬਿਜਲੀ ਬੋਰਡ ਦੀ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਨਾਲ ਪਿਛਲੇ ਸਮੇਂ ਦੌਰਾਨ ਮੀਟਿੰਗਾਂ ਵਿੱਚ ਜੋ ਮੰਗਾਂ ਮੰਨੀਆਂ ਗਈਆਂ ਹਨ, ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ।
ਆਗੂਆਂ ਮੰਗ ਕੀਤੀ ਕਿ ਆਰਟੀਐਮ ਤੇ ਪੇ ਬੈਂਡ ਲਾਗੂ ਕੀਤਾ ਜਾਵੇ, ਡੀਏ ਦਾ ਬਕਾਇਆ ਦਿੱਤਾ ਜਾਵੇ, ਪੇਅ ਬੈਂਡ ਦਾ ਬਕਾਇਆ ਅਤੇ 23 ਸਾਲਾ ਤਰੱਕੀ ਬਿਨਾਂ ਸ਼ਰਤ ਦੇਣ ਤੋਂ ਇਲਾਵਾ ਰਹਿੰਦੀਆਂ ਮੰਗਾਂ ਤੁਰੰਤ ਪੂਰੀਆਂ ਨਾ ਕੀਤੀਆਂ ਤਾਂ ਜਥੇਬੰਦੀ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਵੇਗੀ। ਆਉਣ ਵਾਲੇ ਦਿਨਾਂ ਵਿੱਚ ਬਿਜਲੀ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਤਰਨ ਤਾਰਨ (ਪੱਤਰ ਪ੍ਰੇਰਕ): ਬਿਜਲੀ ਕਾਮਿਆਂ ਨੇ ਆਪਣੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਖਿਲਾਫ਼ ਸ਼ੁਰੂ ਕੀਤੇ ਸੰਘਰਸ਼ ਦੂਸਰੇ ਦਿਨ ਵੀ ਅੱਜ ਪਾਵਰਕੌਮ ਦੇ ਇੱਥੇ ਸਰਕਲ ਦਫਤਰ ਸਾਹਮਣੇ ਪ੍ਰਦਰਸ਼ਨ ਕੀਤਾ। ਬਿਜਲੀ ਕਾਮਿਆਂ ਦੀਆਂ ਜਥੇਬੰਦੀਆਂ ’ਤੇ ਆਧਰਿਤ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਝੰਡੇ ਹੇਠ ਵੱਖ ਵੱਖ ਦਫਤਰਾਂ ਤੋਂ ਇਕੱਤਰ ਹੋਏ ਮੁਲਾਜ਼ਮਾਂ ਨੂੰ ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਰਭੇਜ ਸਿੰਘ ਢਿੱਲੋਂ, ਪੂਰਨ ਦਾਸ, ਮੇਜਰ ਸਿੰਘ ਮਲੀਆ,ਚਰਨਜੀਤ ਸਿੰਘ ਬਾਬਾ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ। ਆਗੂਆਂ ਕਿਹਾ ਕਿ 31 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਨੂੰ ਲਾਗੂ ਨਾ ਕਰਨ ’ਤੇ ਜਥੇਬੰਦੀਆਂ ਵੱਲੋਂ ਪਹਿਲੀ ਸਤੰਬਰ ਨੂੰ ਬਿਜਲੀ ਮੰਤਰੀ ਦੀ ਨਿਊ ਅੰਮ੍ਰਿਤਸਰ ਸਥਿਤ ਰਿਹਾਇਸ਼ ਸਾਹਮਣੇ ਸੂਬਾ ਪੱਧਰ ਦਾ ਧਰਨਾ ਦਿੱਤਾ ਜਾਵੇਗਾ।
ਤਲਵਾੜਾ (ਦੀਪਕ ਠਾਕੁਰ): ਇੱਥੇ ਪੰਜਾਬ- ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਸਥਾਨਕ ਮੁਲਾਜ਼ਮਾਂ ਨੇ ਮੀਟਿੰਗ ਦੀਆਂ ਕਾਪੀਆਂ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਸਸਫ਼ ਆਗੂ ਰਾਜੀਵ ਸ਼ਰਮਾ, ਜੀਟੀਯੂ ਬਲਾਕ ਤਲਵਾੜਾ ਪ੍ਰਧਾਨ ਨਰੇਸ਼ ਮਿੱਡਾ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੋਂ ਵਰਿੰਦਰ ਵਿੱਕੀ ਤੇ ਸੱਤ ਪ੍ਰਕਾਸ਼ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਲਗਾਤਾਰ ਸੱਤਵੀਂ ਵਾਰ ਮੀਟਿੰਗ ਦਾ ਸਮਾਂ ਦੇ ਕੇ ਮੁਨਕਰ ਹੋ ਗਏ ਹਨ। ਸਰਕਾਰ ਦੇ ਲਾਅਰਿਆਂ ਤੋਂ ਦੁਖੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਚ ਰੋਸ ਪਾਇਆ ਜਾ ਰਿਹਾ ਹੈ।

Advertisement

Advertisement
Advertisement
Author Image

sukhwinder singh

View all posts

Advertisement