ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀ ਜਥੇਬੰਦੀਆਂ ਵੱਲੋਂ ਕਾਲਜਾਂ ਅੱਗੇ ਧਰਨੇ

07:40 AM Jul 23, 2024 IST
ਗੁਰੂਹਰਸਹਾਏ ਵਿੱਚ ਕਾਲਜ ਅੱਗੇ ਧਰਨਾ ਦਿੰਦੇ ਹੋਏ ਵਿਦਿਆਰਥੀ। -ਫੋਟੋ: ਅਸ਼ੋਕ ਸੀਕਰੀ

ਪੱਤਰ ਪ੍ਰੇਰਕ
ਮਾਨਸਾ, 22 ਜੁਲਾਈ
ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਨੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਇਹ ਧਰਨਾ ਐੱਸਸੀ ਵਿਦਿਆਰਥੀਆਂ ਤੋਂ ਕਾਲਜ ਵੱਲੋਂ ਜਬਰੀ ਪੀਟੀਏ ਫੰਡ ਵਸੂਲ ਕਰਨ ਦੇ ਖਿਲਾਫ਼ ਦਿੱਤਾ ਜਾ ਰਿਹਾ ਹੈ। ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਸੂਬਾ ਸਕੱਤਰ ਗੁਰਵਿੰਦਰ ਨੰਦਗੜ੍ਹ ਨੇ ਕਿਹਾ ਕਿ ਕਾਲਜ ਪ੍ਰਸ਼ਾਸਨ ਵੱਲੋਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਐੱਸਸੀ ਵਿਦਿਆਰਥੀਆਂ ਤੋਂ ਜਬਰੀ ਪੀਟੀਏ ਫੰਡ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਐੱਸਸੀ ਵਿਦਿਆਰਥੀਆਂ ਦਾ ਦਾਖ਼ਲਾ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਸਕੀਮ ਤਹਿਤ ਹੁੰਦਾ ਹੈ, ਪਰ ਕਾਲਜ ਪ੍ਰਸ਼ਾਸਨ ਵੱਲੋਂ ਸਰਕਾਰ ਦੇ ਨਿਯਮਾਂ ਦੇ ਉੱਲਟ ਜਾਕੇ ਐੱਸਸੀ ਵਿਦਿਆਰਥੀਆਂ ਤੋਂ ਜਬਰੀ ਪੀਟੀਏ ਫੰਡ ਵਸੂਲਣ ਦੀ ਕੋਸ਼ਿਸ਼ ਕਰਕੇ ਵਿਦਿਆਰਥੀਆਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ। ਇਸ ਮੌਕੇ ਗੁਰਬਲ ਸਿੰਘ ਫਤਿਹਪੁਰ, ਜਗਤਾਰ ਸਿੰਘ ਫਤਿਹਪੁਰ, ਅਰਸ਼ਦੀਪ ਸਿੰਘ ਕੋਟਫੱਤਾ, ਗੁਰਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ।
ਗੁਰੂਹਰਸਹਾਏ (ਪੱਤਰ ਪ੍ਰੇਰਕ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਮੋਹਨ ਕੇ ਹਿਠਾੜ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਨਾਇਬ ਤਹਿਸੀਲਦਾਰ ਨੇ ਮੰਗ ਪੱਤਰ ਪ੍ਰਾਪਤ ਕਰਕੇ ਮਾਮਲਾ ਹੱਲ ਕਰਨ ਦਾ ਭਰੋਸਾ ਦਿੱਤਾ। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਧੀਰਜ ਕੁਮਾਰ ਅਤੇ ਜ਼ੋਨਲ ਆਗੂ ਕਮਲਜੀਤ ਮੁਹਾਰ ਖੀਵਾ ਅਤੇ ਮਮਤਾ ਲਾਧੂਕਾ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੀ ਫੀਸ ਕੇਂਦਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਮੁਆਫ਼ ਹੈ ਪਰ ਪੰਜਾਬ ਯੂਨੀਵਰਸਿਟੀ ਇਸ ਸਕੀਮ ਨੂੰ ਮੰਨਣ ਤੋਂ ਇਨਕਾਰੀ ਹੈੈ।

Advertisement

Advertisement
Advertisement