ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ’ਵਰਸਿਟੀ ਦੇ ਦੋਵੇਂ ਗੇਟਾਂ ’ਤੇ ਮੁਜ਼ਾਹਰੇ

06:38 AM Jul 30, 2024 IST
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੇਟ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਵਿਦਿਆਰਥੀ।-ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਜੁਲਾਈ
ਵਿਦਿਆਰਥੀ ਜਥੇਬੰਦੀਆਂ ਸੱਥ ਅਤੇ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦੋਵਾਂ ਗੇਟਾਂ ’ਤੇ ਰੋਸ ਪ੍ਰਦਰਸ਼ਨ ਕੀਤਾ। ਅੱਜ ਇੱਥੇ ਯੂਨੀਵਰਸਿਟੀ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਏ ਹੋਏ ਸਨ ,ਜਿਨ੍ਹਾਂ ਨੇ ਉੱਚ ਸਿੱਖਿਆ ਵਿੱਚ ਚੁਣੌਤੀਆਂ ਬਾਰੇ ਵਰਕਸ਼ਾਪ ਨੂੰ ਸੰਬੋਧਨ ਕੀਤਾ।
ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਲਈ ਦਾਖ਼ਲਾ ਕੋਟਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਸੱਥ ਦੇ ਤਿੰਨ ਮੈਂਬਰ ਵਿਦਿਆਰਥੀ ਪਿਛਲੇ ਚਾਰ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਹਨ। ਜਿੱਥੇ ਅੱਜ ਸਵੇਰੇ ਮੀਂਹ ਪੈਣ ਦੇ ਬਾਵਜੂਦ ਹੋਰ ਵਿਦਿਆਰਥੀ ਉਨ੍ਹਾਂ ਨਾਲ ਸ਼ਾਮਲ ਹੋਏ, ਉੱਥੇ ਕੁਝ ਪ੍ਰਦਰਸ਼ਨਕਾਰੀਆਂ ਨੇ ਯੂਨੀਵਰਸਿਟੀ ਦੀ ਸਾਬਕਾ ਮਹਿਲਾ ਸੁਰੱਖਿਆ ਕਰਮਚਾਰੀ ਵੱਲੋਂ ਜਿਨਸੀ ਸ਼ੋਸ਼ਣ ਦੇ ਲਾਏ ਦੋਸ਼ਾਂ ਤੋਂ ਬਾਅਦ ਕੈਂਪਸ ਸੁਰੱਖਿਆ ਇੰਚਾਰਜ ਸਮੇਤ ਦੋ ਹੋਰਾਂ ਨੂੰ ਮੁਅੱਤਲ ਕਰਨ ਦੀ ਮੰਗ ਵੀ ਕੀਤੀ।
ਜਥੇਬੰਦੀ ਸੱਥ ਦੇ ਮੀਤ ਪ੍ਰਧਾਨ ਜਸਕਰਨ ਸਿੰਘ, ਜੋ ਭੁੱਖ ਹੜਤਾਲ ’ਤੇ ਹਨ, ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਡੀ ਆਵਾਜ਼ ਮੰਤਰੀ ਤੱਕ ਪੁੱਜੇ । ਉਹ ਬਾਰਡਰ ਬੈਲਟ ਦੇ ਵਿਦਿਆਰਥੀਆਂ ਅਤੇ 1984 ਦੇ ਦੰਗਿਆਂ ਵਿੱਚ ਪ੍ਰਭਾਵਿਤ ਪਰਿਵਾਰਾਂ ਲਈ ਯੂਨੀਵਰਸਿਟੀ ਵਿੱਚ ਦਾਖਲੇ ਵਿੱਚ ਰਾਖਵੇਂਕਰਨ ਨੂੰ ਮੁੜ ਸੁਰਜੀਤ ਕਰਨ ਦੀ ਮੰਗ ਕਰ ਰਹੇ ਹਨ , ਜੋ ਕਿ 2017 ਤੱਕ ਲਾਗੂ ਸੀ। ਉਨ੍ਹਾਂ ਕਿਹਾ ਕਿ ਰਾਜ ਵਿੱਚ ਉੱਚ ਸਿੱਖਿਆ ਦੀ ਵਧਦੀ ਕੀਮਤ ਕਾਰਨ ਸਰਹੱਦੀ ਗ੍ਰਾਮੀਣ ਪੱਟੀ ਵਿਚ ਰਹਿ ਰਹੇ ਗਰੀਬ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਉੱਚ ਸਿੱਖਿਆ ਪ੍ਰਾਪਤ ਕਰਨੀ ਮੁਸ਼ਕਲ ਹੋ ਗਈ ਹੈ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਮੰਤਰੀ ਹਰਜੋਤ ਬੈਂਸ ਨੂੰ ਨਾ ਮਿਲਣ ਕਾਰਨ ਨਿਰਾਸ਼ ਹੋਏ। ਵਿਦਿਆਰਥੀਆ ਦੇ ਰੋਸ ਪ੍ਰਦਰਸ਼ਨ ਕਾਰਨ ਕੈਂਪਸ ਵਿੱਚ ਪੁਲੀਸ ਵੀ ਪੁੱਜੀ ਹੋਈ ਸੀ।

Advertisement

Advertisement