For the best experience, open
https://m.punjabitribuneonline.com
on your mobile browser.
Advertisement

ਬਿਜਲੀ ਕਾਮਿਆਂ ਵੱਲੋੋਂ ਸਰਕਲ ਦਫ਼ਤਰਾਂ ਅੱਗੇ ਮੁਜ਼ਾਹਰੇ

06:50 AM Feb 27, 2024 IST
ਬਿਜਲੀ ਕਾਮਿਆਂ ਵੱਲੋੋਂ ਸਰਕਲ ਦਫ਼ਤਰਾਂ ਅੱਗੇ ਮੁਜ਼ਾਹਰੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਫਰਵਰੀ
ਬਿਜਲੀ ਕਾਮਿਆਂ ਨੇ ਮੰਗਾਂ ਦੀ ਪੂਰਤੀ ਲਈ ਕਈ ਜਥੇਬੰਦੀਆਂ ਦੀ ਪ੍ਰਤੀਨਿਧਤਾ ਕਰਦੀਆਂ ‘ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ’ ਅਤੇ ‘ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ’ ਦੇ ਸਾਂਝੇ ਸੱਦੇ ’ਤੇ ਅੱਜ ਪੰਜਾਬ ਭਰ ਵਿਚਲੇ ਪਾਵਰਕੌਮ ਦੇ ਸਮੁੱਚੇ ਸਰਕਲ ਦਫ਼ਤਰਾਂ ’ਚ ਅਰਥੀ ਫੂਕ ਮੁਜ਼ਾਹਰੇ ਕੀਤੇ। ਇਸ ਦੌਰਾਨ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ ਮਾਰਚ ਉਪਰੰਤ ਮੁਲਾਜ਼ਮਾਂ ਨੇ ਸਿਵਲ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਭੇਜ ਕੇ ਬਕਾਇਆ ਮੰਗਾਂ ਦੀ ਪੂਰਤੀ ਯਕੀਨੀ ਬਣਾਏ ਜਾਣ ’ਤੇ ਜ਼ੋਰ ਦਿਤਾ।
ਮੁਲਾਜ਼ਮ ਆਗੂਆਂ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ 6 ਮਾਰਚ ਨੂੰ ਬਿਜਲੀ ਨਿਗਮ ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿਖੇ ਸੂਬਾਈ ਧਰਨੇ ਅਤੇ 13 ਮਾਰਚ ਨੂੰ ਸੰਗਰੂਰ ਵਿੱਚ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਦਾ ਐਲਾਨ ਵੀ ਕੀਤਾ ਗਿਆ। ਬੁਲਾਰਿਆਂ ਦਾ ਕਹਿਣਾ ਸੀ ਕਿ 29 ਜਨਵਰੀ ਨੂੰ ਪਾਵਰ ਮੈਨੇਜਮੈਂਟ ਨੂੰ ਸੌਂਪੇ ਗਏ ਮੰਗ ਪੱੱਤਰ ਵਿਚਲੀਆਂ ਮੰਗਾਂ ਦੇ ਹੱਲ ਪ੍ਰਤੀ ਮੈਨੇਜਮੈਂਟ ਨੇ ਕੋਈ ਦਿਲਚਸਪੀ ਨਹੀਂ ਵਿਖਾਈ। ਉਨ੍ਹਾਂ ਕਿਹਾ ਕਿ ਜੇ ਹੁਣ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਹੋਰ ਵੀ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਦੌਰਾਨ ਹਰਪਾਲ ਸਿੰਘ, ਗੁਰਵੇਲ ਬੱਲਪੁਰੀਆ, ਮਨਜੀਤ ਚਾਹਲ, ਦਵਿੰਦਰ ਸਿੰਘ ਪਸ਼ੌਰ, ਬਲਦੇਵ ਮੰਢਾਲੀ, ਸਰਿੰਦਰਪਾਲ ਲਹੌਰੀਆ, ਮਹਿੰਦਰ ਰੂੜੇਕੇ, ਕਰਮਚੰਦ ਭਾਰਦਵਾਜ, ਪੂਰਨ ਸਿੰਘ ਖਾਈ, ਰਵੇਲ ਸਿੰਘ ਸਹਾਏਪੁਰ, ਕੁਲਵਿੰਦਰ ਢਿੱਲੋਂ, ਜਗਜੀਤ ਕੋਟਲੀ, ਗੁਰਵਿੰਦਰ ਸਿੰਘ, ਜਗਜੀਤ ਕੰਡਾ, ਸੁਖਵਿੰਦਰ ਚਾਹਲ, ਰਘਵੀਰ ਸਿੰਘ, ਬਲਜੀਤ ਮੋਦਲਾ, ਜਰਨੈਲ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਭਾਣਾ, ਅਵਤਾਰ ਕੈਂਥ ਆਦਿ ਨੇ ਸੰਬੋਧਨ ਕੀਤਾ।

Advertisement

Advertisement
Author Image

Advertisement
Advertisement
×