ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਤਰੀਆਂ ਤੇ ਵਿਧਾਇਕਾਂ ਦੇ ਦਫਤਰਾਂ ਤੇ ਘਰਾਂ ਅੱਗੇ ਮੁਜ਼ਾਹਰੇ

10:23 AM Oct 12, 2023 IST
ਪਾਤੜਾਂ ਨੇੜੇ ਵਿਧਾਇਕ ਦੇ ਦਫਤਰ ਸਾਹਮਣੇ ਰੋਸ ਵਿਖਾਵਾ ਕਰਦੇ ਹੋਏ ਕਿਸਾਨ।

ਸਰਬਜੀਤ ਸਿੰਘ ਭੰਗੂ
ਪਟਿਆਲਾ, 11 ਅਕਤੂਬਰ
ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਪਟਿਆਲਾ ਇਕਾਈ ਨੇ ਸੂਬੇ ਵਿਚੋਂ ਨਸ਼ਿਆ ਦੀ ਰੋਕਥਾਮ ਯਕੀਨੀ ਬਣਾਉਣ ਲਈ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ‘ਆਪ’ ਸਰਕਾਰ ਦੇ ਦੋ ਮੰਤਰੀਆਂ ਤੇ ਪੰਜ ਵਿਧਾਇਕਾਂ ਦੀਆਂ ਰਿਹਾਇਸ਼ਾਂ ਤੇ ਦਫਤਰਾਂ ਅੱਗੇ ਧਰਨਾ ਪ੍ਰਦਰਸ਼ਨ ਕੀਤੇ। ਜਿਸ ਦੌਰਾਨ ਮਹਿਲਾਵਾਂ ਵੀ ਸ਼ਾਮਲ ਹੋਈਆਂ। ਯੂਨੀਅਨ ਆਗੂ ਮਾਸਟਰ ਬਲਰਾਜ ਜੋਸ਼ੀ ਨੇ ਦੱਸਿਆ ਕਿ ਇਸ ਦੌਰਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਸੁਖਮਿੰਦਰ ਬਾਰਨ, ਬਲਰਾਜ ਜੋਸ਼ੀ, ਜਗਦੀਪ ਛੰਨਾਂ, ਦਵਿੰਦਰ ਸਿੰਘ ਸੀਲ, ਹਰਜਿੰਦਰ ਗੱਜੂਮਾਜਰਾ ਤੇ ਅਵਤਾਰ ਸਿੰਘ ਫੱਗਣਮਾਜਰਾ ਸਮੇਤ ਮਨਦੀਪ ਕੌਰ ਬਾਰਨ ਤੇ ਹਰਬੰਸ ਕੌਰ ਫੱਗਣਮਾਜਰਾ ਨੇ ਵੀ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਹੀ ਕਿਸਾਨੀ ਮੰਗਾਂ ਵੀ ਉਭਾਰੀਆਂ ਗਈਆਂ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬੇ ਵਿੱਚ ਦਿਨੋ ਦਿਨ ਵਧਦੇ ਨਸ਼ਿਆਂ ਦੇ ਵਿਰੋਧ ਅਤੇ ਲੋਕਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਵਿਧਾਇਕਾਂ ਦੇ ਦਫ਼ਤਰਾਂ ਸਾਹਮਣੇ ਰੋਹ ਭਰਪੂਰ ਮੁਜ਼ਾਹਰਾ ਕੀਤਾ। ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ’ਚ ਕਿਸਾਨਾਂ ਤੇ ਔਰਤਾਂ ਨੇ ਹਿੱਸਾ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਨਸ਼ਿਆਂ ਖ਼ਿਲਾਫ਼ ਕਾਰਗਰ ਢੰਗ ਨਾਲ ਮੁਹਿੰਮ ਵਿੱਢਣ ਦੀ ਮੰਗ ਕੀਤੀ। ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਅਮਰੀਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਕੀਤੇ ਵਾਅਦੇ ਵਿਚ ਨਸ਼ਿਆਂ ਨੂੰ ਰੋਕੇ ਜਾਣ ਦਾ ਭਰੋਸਾ ਦਿੱਤਾ ਸੀ ਪਰ ਸੱਤਾ ਵਿੱਚ ਆਉਣ ਦੇ ਡੇਢ ਸਾਲ ਬਾਅਦ ਸਰਕਾਰ ਨਸ਼ਿਆਂ ਦੇ ਵਧਦੇ ਕਹਿਰ ਨੂੰ ਨਾ ਸਿਰਫ ਠੱਲ੍ਹ ਪਾਉਣ ਵਿੱਚ ਅਸਮਰੱਥ ਰਹੀ ਹੈ ਸਗੋਂ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਵਿੱਚ ਵਾਧਾ ਹੋਇਆ ਹੈ। ਮਾਪਿਆਂ ਦੇ ਪੁੱਤ ਅਣਿਆਈ ਮੌਤੇ ਮਰ ਰਹੇ ਹਨ। ਮਾਂ ਬਾਪ ਕੁਝ ਨਹੀਂ ਕਰ ਸਕਦੇ। ਉਨ੍ਹਾਂ ਪੁਲੀਸ ’ਤੇ ਨਸ਼ਾ ਸਮਗਲਰਾਂ ਦੀ ਕਥਿਤ ਪੁਸ਼ਤਪਨਾਹੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪੁਲੀਸ ਚਾਹੇ ਤਾਂ ਦਿਨਾਂ ਵਿੱਚ ਨਸ਼ਾ ਤਸਕਰਾਂ ਦਾ ਲੱਕ ਤੋੜ ਸਕਦੀ ਹੈ ਪਰ ਚੰਦ ਪੈਸਿਆਂ ਬਦਲੇ ਸਰਕਾਰ ਦੇ ਨੁਮਾਇੰਦੇ ਤੇ ਪੁਲੀਸ ਅਧਿਕਾਰੀ ਨਸ਼ਾ ਤਸਕਰਾਂ ਨੂੰ ਕਾਬੂ ਨਹੀਂ ਕਰਦੇ ਸਗੋਂ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਉੱਤੇ ਝੂਠੇ ਪੁਲੀਸ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲਾਂ ਵਿੱਚ ਸੁੱਟ ਰਹੀ ਹੈ।

Advertisement

Advertisement