ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਜ਼ਾਈਨਿੰਗ ਦੇ ਖੇਤਰ ’ਚ ਮੌਕੇ ਪ੍ਰਦਾਨ ਕਰਨਾ ਮੁੱਖ ਤਰਜੀਹ: ਜਿੰਦਲ

08:43 AM Jul 15, 2024 IST
ਉਮਰੀ ’ਚ ਨੈਸ਼ਨਲ ਸਕੂਲ ਦਾ ਨਿਰੀਖਣ ਕਰਦੇ ਹੋਏ ਲੋਕ ਸਭਾ ਮੈਂਬਰ ਨਵੀਨ ਜਿੰਦਲ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 14 ਜੁਲਾਈ
ਕੁਰੂਕਸ਼ੇਤਰ ਤੋਂ ਲੋਕ ਸਭਾ ਮੈਂਬਰ ਨਵੀਨ ਜਿੰਦਲ ਨੌਜਵਾਨਾਂ ਦੇ ਰੁਜ਼ਗਾਰ ਸਬੰਧੀ ਉਦਯੋਗਿਕ ਸਿਖਲਾਈ ਸੰਸਥਾਵਾਂ ਤੇ ਦੇਸ਼ ਦੀਆਂ ਨਾਮਵਰ ਯੂਨੀਵਰਸਿਟੀਆਂ ਵਿਚ ਚਲਾਏ ਜਾ ਰਹੇ ਰੁਜ਼ਗਾਰ ਕੋਰਸਾਂ ਬਾਰੇ ਜਾਣਕਾਰੀ ਲੈ ਰਹੇ ਹਨ। ਇਸ ਲੜੀ ਵਿਚ ਅੱਜ ਉਹ ਪਿੰਡ ਉਮਰੀ ਸਥਿਤ ਨੈਸ਼ਨਲ ਇੰਸਟੀਚਿਊਟ ਆਫ ਡਿਜ਼ਾਇਨ ’ਚ ਪੁੱਜੇ ਤੇ ਉਥੇ ਚਲਾਏ ਜਾ ਰਹੇ ਕੋਰਸਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸੰਸਥਾ ਵਿਚ ਚਲਾਏ ਜਾ ਰਹੇ ਕੋਰਸ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਰਹੇ ਹਨ। ਨੌਜਵਾਨਾਂ ਨੂੰ ਡਿਜ਼ਾਈਨਿੰਗ ਦੇ ਖੇਤਰ ਵਿਚ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਇਸ ਸੰਸਥਾ ਵਿਚ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਆਉਣ ਵਾਲੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਸਦਾ ਤਿਆਰ ਹਨ। ਉਨ੍ਹਾਂ ਕਿਹਾ ਕਿ ਨੈਸ਼ਨਲ ਇੰਸਟੀਚਿਊਟ ਆਫ ਡਿਜ਼ਾਇਨ ਰਾਹੀਂ ਨੌਜਵਾਨਾਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਕੈਥਲ ਤੇ ਕੁਰੂਕਸ਼ੇਤਰ ਵਿਚ ਹੁਨਰ ਸਿਖਲਾਈ ਕਾਲਜ ਖੋਲ੍ਹਣ ਲਈ ਦ੍ਰਿੜ ਹਨ ਤੇ ਇਸ ਲਈ ਤਿਅਰੀਆਂ ਚੱਲ ਰਹੀਆਂ ਹਨ। ਇਸ ਮੌਕੇ ਸੰਸਥਾ ਦੀ ਕਾਰਜਕਾਰੀ ਡਾਇਰੈਕਟਰ ਮਮਤਾ ਗੌਤਮ ਨੇ ਸੰਸਦ ਨਵੀਨ ਜਿੰਦਲ ਨੂੰ ਸੰਸਥਾ ਦੇ ਕੋਰਸਾਂ ਤੇ ਵਿਸ਼ਿਆਂ ਬਾਰੇ ਭਰਪੂਰ ਜਾਣਕਾਰੀ ਦਿੱਤੀ। ਜਿੰਦਲ ਨੇ ਵਿਦਿਆਰਥੀਆਂ ਵਲੋਂ ਕੀਤੇ ਗਏ ਡਿਜ਼ਾਇਨ, ਬੁਣਾਈ ਤੇ ਉਦਯੋਗਿਕ ਡਿਜ਼ਾਈਨ ਦੀਆਂ ਪ੍ਰਯੋਗਸ਼ਾਲਾਵਾਂ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਇਥੇ ਹੋ ਰਹੇ ਕੋਰਸਾਂ ਨੂੰ ਰੁਜ਼ਗਾਰ ਯੋਗ ਬਣਾਉਣ ਬਾਰੇ ਵੀ ਚਰਚਾ ਕੀਤੀ। ਇਸ ਮੌਕੇ ਸੰਸਥਾ ਦੇ ਕਾਰਜਕਾਰੀ ਡਾਇਰੈਕਟਰ ਸ਼ਿਵੈਦੂ ਕੁਮਾਰ, ਰਾਕੇਸ਼ ਕੁਮਾਰ ਤੇ ਫੈਕਲਟੀ ਮੈਂਬਰਾ ਨੇ ਸੰਸਦ ਮੈਂਬਰ ਨਵੀਨ ਜਿੰਦਲ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

Advertisement

Advertisement