ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਸ਼ਾ ਵਿਭਾਗ ਦਾ ਸੂਬਾਈ ਪੁਸਤਕ ਮੇਲਾ ਸਮਾਪਤ

10:54 AM Nov 24, 2023 IST
ਮੁਹਾਲੀ ਵਿਚ ਪੁਸਤਕ ਮੇਲੇ ਦੇ ਆਖਰੀ ਦਿਨ ਗਿੱਧਾ ਪਾਉਂਦੀਆਂ ਹੋਈਆਂ ਵਿਦਿਆਰਥਣਾਂ।

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ (ਮੁਹਾਲੀ), 23 ਨਵੰਬਰ
ਭਾਸ਼ਾ ਵਿਭਾਗ ਪੰਜਾਬ ਵੱਲੋਂ ਫੇਜ਼ ਛੇ ਦੇ ਸਰਕਾਰੀ ਕਾਲਜ ਵਿਖੇ ਪੰਜਾਬੀ ਮਾਹ ਨੂੰ ਸਮਰਪਿਤ ਕਰਵਾਇਆ ਚਾਰ ਦਿਨਾਂ ਪੁਸਤਕ ਮੇਲਾ ਅੱਜ ਸਮਾਪਤ ਹੋ ਗਿਆ। ਅੱਜ ‘ਸਾਡਾ ਬਜ਼ੁਰਗ ਸਾਡਾ ਮਾਣ’ ਤਹਿਤ ਬਜ਼ੁਰਗ ਕਵੀਆਂ ਦੀ ਸ਼ਮੂਲੀਅਤ ਵਾਲਾ ਕਵੀ ਦਰਬਾਰ ਹੋਇਆ ਅਤੇ ਭਾਸ਼ਾ ਵਿਭਾਗ ਦੀਆਂ ਸਟੈਨੋਗ੍ਰਾਫ਼ੀ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਹੋਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਇਸ ਪੁਸਤਕ ਮੇਲੇ ਵਿਚ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ ਦੇ ਲਗਪਗ 30 ਪੁਸਤਕ ਵਿਕ੍ਰੇਤਾਵਾਂ ਵੱਲੋਂ ਆਪਣੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਲਾਈ ਗਈ ਸੀ। ਇਸ ਮੌਕੇ ਪੰਜਾਬੀ ਅੱਖਰਕਾਰਾਂ ਸਰਬੱਤ ਅੱਖਰਕਾਰੀ, ਪੰਜਾਬੀ ਕਲਮਕਾਰੀ ਅਤੇ ਸਾਹਿਬੁ ਆਰਟ ਵੱਲੋਂ ਵੀ ਆਪਣੀ ਅੱਖਰਕਾਰੀ ਦੀ ਖ਼ੂਬਸੂਰਤ ਪ੍ਰਦਰਸ਼ਨੀ ਲਾਈ ਗਈ ਸੀ। ਅੱਜ ਪਹਿਲੇ ਸੈਸ਼ਨ ਵਿਚ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿਚ 20 ਦੇ ਕਰੀਬ ਕਵੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਸੈਸ਼ਨ ਦੀ ਪ੍ਰਧਾਨਗੀ ਉੱਘੀ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਅਤੇ ਉੱਘੇ ਗ਼ਜ਼ਲਗੋ ਸਿਰੀ ਰਾਮ ਅਰਸ਼ ਵੱਲੋਂ ਕੀਤੀ ਗਈ। ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਸ਼ਾਇਰਾ ਮਨਜੀਤ ਇੰਦਰਾ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸ਼ਾਇਰ ਸੁਖਵਿੰਦਰ ਅੰਮ੍ਰਿਤ, ਮਨਜੀਤ ਇੰਦਰਾ, ਸੁਰਿੰਦਰ ਗਿੱਲ, ਸੁਰਜੀਤ ਬੈਂਸ, ਗੁਰਨਾਮ ਕੰਵਰ, ਬਲਕਾਰ ਸਿੰਘ ਸਿੱਧੂ, ਮਨਜੀਤ ਮੀਤ, ਪਰਮਜੀਤ ਪਰਮ, ਰਾਜਿੰਦਰ ਕੌਰ, ਮਨਜੀਤ ਪਾਲ ਸਿੰਘ, ਗੁਰਚਰਨ ਸਿੰਘ, ਭਗਤ ਰਾਮ ਰੰਗਾੜਾ, ਗੁਰਦਰਸ਼ਨ ਸਿੰਘ ਮਾਵੀ, ਰਾਜਵਿੰਦਰ ਸਿੰਘ ਗੱਡੂ, ਅਵਤਾਰ ਪਤੰਗ, ਪਾਲ ਅਜਨਬੀ, ਕੇਵਲਜੀਤ ਕੰਵਲ, ਬਲਜੀਤ ਕੌਰ ਮੁਹਾਲੀ, ਦਰਸ਼ਨ ਸਿੰਘ ਬਨੂੜ ਨੇ ਸ਼ਾਨਦਾਰ ਕਵਿਤਾਵਾਂ ਪੇਸ਼ ਕੀਤੀਆਂ। ਬਲਵਿੰਦਰ ਢਿੱਲੋਂ ਵੱਲੋਂ ‘ਹੀਰ’ ਅਤੇ ਬਾਬੂ ਰਜਬ ਅਲੀ ਦੀ ਛੰਦਬੰਦੀ, ਭੁਪਿੰਦਰ ਮਟੌਰੀਆ ਵੱਲੋਂ ਪੁਆਧੀ ਗੀਤ, ਮੋਹਨ ਸਿੰਘ ਪ੍ਰੀਤ ਵੱਲੋਂ ‘ਆਜਾ ਜਿੰਦੂਆ’ ਅਤੇ ਧਿਆਨ ਸਿੰਘ ਕਾਹਲੋਂ ਵੱਲੋਂ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ।

Advertisement

Advertisement