ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਮੋਰਚਾ ਪੰਜਾਬ ਵੱਲੋਂ ਫ਼ੌਜਦਾਰੀ ਕਾਨੂੰਨਾਂ ਖ਼ਿਲਾਫ਼ ਸੂਬਾਈ ਕਨਵੈਨਸ਼ਨ ਅਤੇ ਮਾਰਚ

05:50 PM Aug 06, 2024 IST
ਬਰਨਾਲਾ ਕਨਵੈਨਸ਼ਨ ਉਪਰੰਤ ਸ਼ਹਿਰ 'ਚ ਰੋਸ ਮਾਰਚ ਮੌਕੇ ਨਾਅਰੇਬਾਜ਼ੀ ਕਰਦੇ ਮੋਰਚਾ ਆਗੂ ਤੇ ਕਾਰਕੁਨ।ਫੋਟੋ: ਬੱਲੀ

ਪਰਸ਼ੋਤਮ ਬੱਲੀ
ਬਰਨਾਲਾ, 6 ਅਗਸਤ

Advertisement

ਅੱਜ ਇੱਥੇ ਦਾਣਾ ਮੰਡੀ ਵਿਖੇ ਇਨਕਲਾਬੀ ਜਥੇਬੰਦੀ ਲੋਕ ਮੋਰਚਾ ਪੰਜਾਬ ਵੱਲੋਂ ਨਵੇਂ ਲਾਗੂ ਫ਼ੌਜਦਾਰੀ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਸੂਬਾਈ ਕਨਵੈਨਸ਼ਨ ਕੀਤੀ ਗਈ ਅਤੇ ਇਸ ਉਪਰੰਤ ਸ਼ਹਿਰ ਵਿਚ ਮਾਰਚ ਵੀ ਕੱਢਿਆ ਗਿਆ। ਕਨਵੈਨਸ਼ਨ ਦੌਰਾਨ ਕਾਲੇ ਕਾਨੂੰਨਾਂ ਦੇ ਪਿਛੋਕੜ, ਸੰਦਰਭ ਅਤੇ ਇਹਨਾਂ ਦੇ ਲੋਕ ਲਹਿਰਾਂ ਲਈ ਮਾਰੂ ਅਸਰਾਂ 'ਤੇ ਚਰਚਾ ਕੀਤੀ ਗਈ।
ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਨਵੇਂ ਫ਼ੌਜਦਾਰੀ ਕਾਨੂੰਨ ਪਹਿਲੇ ਕਾਲ਼ੇ ਕਾਨੂੰਨਾਂ ਵਾਂਗ ਹੀ ਲੋਕ ਲਹਿਰਾਂ ਨੂੰ ਹੋਰ ਸਖ਼ਤੀ ਨਾਲ ਨਜਿੱਠਣ ਅਤੇ ਹਰ ਵਿਰੋਧੀ ਆਵਾਜ਼ ਨੂੰ ਦਬਾਉਣ ਦੇ ਮੰਤਵ ਨਾਲ ਥੋਪਿਆ ਗਿਆ ਹੈ।

Advertisement
Advertisement
Advertisement