ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਦਮ ਸ੍ਰੀ ਪਾਤਰ ਨੂੰ ਸਮਰਪਿਤ ਸੂਬਾਈ ਕਵੀ ਦਰਬਾਰ

06:48 AM Jun 21, 2024 IST
ਡਾ. ਲਖਵਿੰਦਰ ਸਿੰਘ ਜੌਹਲ ਦਾ ਸਨਮਾਨ ਕਰਦੇ ਹੋਏ ਭਾਸ਼ਾ ਵਿਭਾਗ ਦੀ ਨਿਰਦੇਸ਼ਕ ਹਰਪ੍ਰੀਤ ਕੌਰ।

ਪੱਤਰ ਪ੍ਰੇਰਕ
ਪਟਿਆਲਾ, 20 ਜੂਨ
ਭਾਸ਼ਾ ਵਿਭਾਗ ਪੰਜਾਬ ਵੱਲੋਂ ਪਦਮ ਸ੍ਰੀ ਸਵ. ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਡਾ. ਲਖਵਿੰਦਰ ਸਿੰਘ ਜੌਹਲ, ਸ਼੍ਰੋਮਣੀ ਪੰਜਾਬੀ ਟੈਲੀਫ਼ਿਲਮ ਨਿਰਦੇਸ਼ਕ ਨੇ ਕੀਤੀ ਅਤੇ ਡਾ. ਵਰਿੰਦਰ ਗਰਗ ਓਐੱਸਡੀ, ਕੇਂਦਰੀ ਸਿਹਤ ਮੰਤਰੀ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਸਮਾਗਮ ਦਾ ਆਰੰਭ ਭਾਸ਼ਾ ਵਿਭਾਗ ਦੀ ਨਿਰਦੇਸ਼ਕ ਹਰਪ੍ਰੀਤ ਕੌਰ ਸਾਰਿਆਂ ਦੇ ਧੰਨਵਾਦ ਕਰਦਿਆਂ ਪੰਜਾਬੀ ਸਾਹਿਤਕ ਜਗਤ ਦੇ ਮਕਬੂਲ ਸ਼ਾਇਰ ਡਾ. ਸੁਰਜੀਤ ਪਾਤਰ ਦੇ ਅਕਾਲੀ ਚਲਾਣੇ ’ਤੇ ਸ਼ੋਕ ਜਤਾਇਆ, ਇਸ ਮੌਕੇ ਗੁਰਵਿੰਦਰ ਅਮਨ ਰਾਜਪੁਰਾ, ਖ਼ੁਸ਼ਨਸੀਬ ਗੁਰਬਖਸ਼ੀਸ਼ ਕੌਰ ਸ੍ਰੀ ਮੁਕਤਸਰ ਸਾਹਿਬ, ਸੁਰਿੰਦਰ ਕੌਰ ਬਾੜਾ ਸ੍ਰੀ ਫ਼ਤਿਹਗੜ੍ਹ ਸਾਹਿਬ, ਨਵਦੀਪ ਮੁੰਡੀ ਪਟਿਆਲਾ, ਅੰਮ੍ਰਿਤਪਾਲ ਸਿੰਘ ਸ਼ੈਦਾ ਪਟਿਆਲਾ, ਅਮਰਜੀਤ ਕੌਂਕੇ ਪਟਿਆਲਾ, ਜਸਪ੍ਰੀਤ ਕੌਰ ਫ਼ਲਕ ਲੁਧਿਆਣਾ, ਛਿੰਦਰ ਕੌਰ ਸਿਰਸਾ, ਰੂਹੀ ਸਿੰਘ ਸ੍ਰੀ ਦਮਦਮਾ ਸਾਹਿਬ, ਧਰਮ ਕੰਮੇਆਣਾ ਪਟਿਆਲਾ, ਬੇਅੰਤ ਕੌਰ ਗਿੱਲ ਮੋਗਾ, ਤ੍ਰੈਲੋਚਨ ਲੋਚੀ ਲੁਧਿਆਣਾ, ਅਵਤਾਰਜੀਤ ਅਟਵਾਲ ਪਟਿਆਲਾ, ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਡਾ. ਲਖਵਿੰਦਰ ਸਿੰਘ ਜੌਹਲ ਨੇ ਆਪਣੇ ਪ੍ਰਧਾਨਗੀ ਭਾਸ਼ਨ ਵਿੱਚ ਕਿਹਾ ਕਿ ਡਾ. ਪਾਤਰ ਦੇ ਜਾਣ ਤੋਂ ਬਾਅਦ ਵੀ ਉਹ ਸਾਡੇ ਵਿਚ ਆਪਣੀ ਮਹਾਨ ਕਵਿਤਾ ਰਾਹੀਂ ਜਿੰਦਾ ਰਹਿਣਗੇ। ਉਨ੍ਹਾਂ ਨੇ ਕਵੀ ਦਰਬਾਰ ਵਿਚ ਆਪਣੀਆਂ ਰਚਨਾਵਾਂ ਪੇਸ਼ ਕਰਨ ਵਾਲੇ ਸਮੂਹ ਕਵੀਆਂ ਦੀ ਸ਼ਲਾਘਾ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਆਏ ਡਾ. ਵਰਿੰਦਰ ਗਰਗ ਨੇ ਕਿਹਾ ਕਿ ਵਕਤ ਡਾ. ਪਾਤਰ ਨੂੰ ਯਾਦ ਰੱਖੇਗਾ। ਕਵਿੱਤਰੀ ਜਸਪ੍ਰੀਤ ਕੌਰ ਫ਼ਲਕ ਦੀ ਹਿੰਦੀ ਕਾਵਿ ਪੁਸਤਕ ‘ਕੈਨਵਸ ਕੇ ਪਾਸ’ ਰਿਲੀਜ਼ ਕੀਤੀ ਗਈ। ਸਮਾਗਮ ਵਿਚ ਹਰਭਜਨ ਕੌਰ, ਸਤਨਾਮ ਸਿੰਘ ਦੋਵੇਂ ਡਿਪਟੀ ਡਾਇਰੈਕਟਰ, ਅਸ਼ਰਫ਼ ਮਹਿਮੂਦ ਨੰਦਨ, ਅਮਰਿੰਦਰ ਸਿੰਘ, ਆਲੋਕ ਚਾਵਲਾ, ਤੇਜਿੰਦਰ ਸਿੰਘ ਗਿੱਲ, ਜਸਪ੍ਰੀਤ ਕੌਰ, ਸੁਰਿੰਦਰ ਕੌਰ, ਸਾਰੇ ਸਹਾਇਕ ਡਾਇਰੈਕਟਰ ਅਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਹੋਏ। ਮੰਚ ਸੰਚਾਲਨ ਤੇਜਿੰਦਰ ਸਿੰਘ ਗਿੱਲ ਨੇ ਬਾਖੂਬੀ ਨਿਭਾਇਆ।

Advertisement

Advertisement
Advertisement