ਵਿਜੀਲੈਂਸ ਵੱਲੋਂ ਪੀਆਰਟੀਸੀ ਦਾ ਇੰਸਪੈਕਟਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ
08:01 AM Aug 01, 2023 IST
ਬਠਿੰਡਾ (ਪੱਤਰ ਪ੍ਰੇਰਕ): ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀਆਰਟੀਸੀ ਡਿੱਪੂ, ਬਠਿੰਡਾ ਵਿੱਚ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀਆਰਟੀਸੀ ਡਿੱਪੂ, ਬਠਿੰਡਾ ਵਿੱਚ ਡਰਾਈਵਰ ਵਜੋਂ ਤਾਇਨਾਤ ਸੀ ਤੇ ਉਸ ਨੂੰ ਪੰਜ ਲਿਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ’ਤੇ 16 ਮਾਰਚ, 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ ਤੇ ਮੁਲਜ਼ਮ ਇੰਸਪੈਕਟਰ ਨੇ ਨੌਕਰੀ ’ਤੇ ਬਹਾਲੀ ਬਦਲੇ 2 ਲੱਖ ਰੁਪਏ ਮੰਗੇ ਸਨ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ।
Advertisement
Advertisement