PSEB 10th Result: ਪੰਜਾਬ ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਬਾਜ਼ੀ ਮਾਰੀ
02:44 PM May 16, 2025 IST
ਦਰਸ਼ਨ ਸਿੰਘ ਸੋਢੀ
ਮੁਹਾਲੀ, 16 ਮਈ
Advertisement
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਕ ਇਸ ਵਾਰ ਵੀ ਪਹਿਲੀਆਂ ਤਿੰਨ ਪੁਜੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ ਹਨ ਅਤੇ ਤਿੰਨਾਂ ਵਿਦਿਆਰਥਣਾਂ ਨੇ 100 ਫੀਸਦੀ ਅੰਕ ਲੈ ਕੇ ਇਤਿਹਾਸ ਰਚਿਆ ਹੈ।
ਜਾਣਕਾਰੀ ਅਨੁਸਾਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਦੀ ਵਿਦਿਆਰਥਣ ਅਕਸ਼ਨੂਰ ਪੁੱਤਰੀ ਪਰਜੀਤ ਸਿੰਘ ਨੇ (650/650)100 ਫੀਸਦੀ ਅੰਕ ਲੈ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦੋਂਕਿ ਬਾਬਾ ਫਰੀਦ ਪਬਲਿਕ ਛੱਤਿਆਣਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਸ੍ਰੀ ਮੁਕਤਸਰਸਾਹਿਬ) ਦੀ ਰਤਿੰਦਰਦੀਪ ਕੌਰ ਪੁੱਤਰੀ ਨਿਰਮਲ ਸਿੰਘ ਨੇ (650/650)100 ਫੀਸਦੀ ਅੰਕਾਂ ਨਾਲ ਪੰਜਾਬ ਵਿਚ ਦੂਜਾ ਅਤੇ ਰਾਮ ਸਰੂਪ ਮੈਮੋਰੀਅਲ ਸੈਕੰਡਰੀ ਸਕੂਲ ਚੌਂਦਾ (ਮਲੇਰਕੋਟਲਾ) ਦੀ ਅਰਸ਼ਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ ਵੀ (650/650)100 ਫੀਸਦੀ ਨਾਲ ਪੰਜਾਬ ਵਿਚ ਤੀਜਾ ਸਥਾਨ ਹਾਸਲ ਕੀਤਾ ਹੈ।
Advertisement
Advertisement