ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਐੱਸਆਈਈਸੀ ਸਟਾਫ਼ ਐਸੋਸੀਏਸ਼ਨ ਸੰਘਰਸ਼ ਦੇ ਰੌਂਅ ’ਚ

08:40 AM Jul 18, 2024 IST
ਸੈਕਟਰ 17 ਸਥਿਤ ਉਦਯੋਗ ਭਵਨ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਪੀਐੱਸਆਈਈਸੀ ਸਟਾਫ਼ ਐਸੋਸੀਏਸ਼ਨ ਦੇ ਨੁਮਾਇੰਦੇ।

ਪੱਤਰ ਪ੍ਰੇਰਕ
ਚੰਡੀਗੜ੍ਹ, 17 ਜੁਲਾਈ
ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਮੁਲਾਜ਼ਮਾਂ ’ਤੇ ਅਧਾਰਿਤ ਪੀਐੱਸਆਈਈਸੀ ਸਟਾਫ਼ ਐਸੋਸੀਏਸ਼ਨ ਦੀ ਸੂਬਾਈ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਦੀਪਾ ਰਾਮ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਸੈਕਟਰ 17 ਸਥਿਤ ਉਦਯੋਗ ਭਵਨ ਵਿੱਚ ਹੋਈ, ਜਿਸ ਵਿੱਚ ਸ਼ਾਮਲ ਮੁਲਾਜ਼ਮਾਂ ਨੇ ਅਫ਼ਸਰਸ਼ਾਹੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਮੀਟਿੰਗ ਵਿੱਚ ਨਿਗਮ ਦੀ ਮੈਨੇਜਮੈਂਟ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਸੰਘਰਸ਼ ਦੀ ਰੂਪ ਰੇਖਾ ਉਲੀਕੀ ਗਈ ਜਿਸ ਤਹਿਤ 6 ਅਗਸਤ ਨੂੰ ਉਦਯੋਗ ਭਵਨ ਵਿੱਚ ਸੂਬਾਈ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ। ਇਹ ਐਲਾਨ ਅੱਜ ਗੇਟ ਮੀਟਿੰਗ ਕਰ ਕੇ ਕੀਤਾ ਗਿਆ। ਐਸੋਸੀਏਸ਼ਨ ਦੇ ਜਨਰਲ ਸਕੱਤਰ ਤਾਰਾ ਸਿੰਘ ਨੇ ਮੈਨੇਜਮੈਂਟ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਗਈ ਪਹੁੰਚ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਜਥੇਬੰਦੀ ਦੇ ਪ੍ਰਧਾਨ ਦੀਪਾ ਰਾਮ ਨੇ ਸਮੂਹ ਮੁਲਾਜ਼ਮਾਂ ਨੂੰ 6 ਅਗਸਤ ਦਾ ਧਰਨਾ ਸਫ਼ਲ ਬਣਾਉਣ ਦੀ ਅਪੀਲ ਕੀਤੀ।

Advertisement

Advertisement