ਪੀਐੱਸਪੀਸੀਐੱਲ ਨੂੰ ਸੋਲਰ ਊਰਜਾ ਪਲਾਂਟ ਲਾਉਣ ਲਈ 11.39 ਕਰੋੜ ਦਾ ਪੁਰਸਕਾਰ
07:44 AM Jan 05, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜਨਵਰੀ
ਵਿੱਤੀ ਵਰ੍ਹੇ 2022-23 ਦੌਰਾਨ ਸੂਬੇ ਵਿੱਚ 60.51 ਮੈਗਾਵਾਟ ਦੇ ਸੂਰਜੀ ਊਰਜਾ ਪਲਾਂਟ ਲਗਾਉਣ ਲਈ ਕੇਂਦਰ ਸਰਕਾਰ ਨੇ ਪਾਵਰਕੌਮ (ਪੀਐੱਸਪੀਸੀਐੱਲ) ਨੂੰ 11.39 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਹੈ। ਇਸ ਸਬੰਧੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਨਾਲ ਰੋਜ਼ਾਨਾ ਲਗਭਗ 2.4 ਲੱਖ ਯੂਨਿਟ ਸੂਰਜੀ ਊਰਜਾ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2023-24 ਦੌਰਾਨ ਛੱਤ ’ਤੇ ਸੋਲਰ ਪਲਾਂਟ ਲਗਾਉਣ ’ਚ 86 ਮੈਗਾਵਾਟ ਦਾ ਵਾਧਾ ਕੀਤਾ ਗਿਆ ਹੈ। ਮੌਜੂਦਾ ਸਮੇਂ ਸੂਬੇ ’ਚ 430 ਮੈਗਾਵਾਟ ਦੇ ਸੋਲਰ ਪਲਾਂਟ ਲੱਗ ਚੁੱਕੇ ਹਨ। ਬਿਜਲੀ ਮੰਤਰੀ ਨੇ ਸੂਬੇ ਦੇ ਘਰੇਲੂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਛੱਤਾਂ ’ਤੇ ਸੋਲਰ ਸਿਸਟਮ ਜ਼ਰੂਰ ਲਗਾਉਣ। ਇਸ ਲਈ ਪਹਿਲੇ 2 ਕਿਲੋਵਾਟ ਲਈ 30,000 ਰੁਪਏ ਪ੍ਰਤੀ ਕਿਲੋਵਾਟ, 2 ਤੋਂ 3 ਕਿਲੋਵਾਟ ਤੱਕ 18,000 ਰੁਪਏ ਪ੍ਰਤੀ ਕਿਲੋਵਾਟ ਅਤੇ 3 ਕਿਲੋਵਾਟ ਲਈ ਕੁੱਲ 78,000 ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ।
Advertisement
Advertisement