ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਵੱਲੋਂ ਪੀਐੱਸਪੀਸੀਐੱਲ ਦਾ ਮੁਲਾਜ਼ਮ ਰਿਸ਼ਵਤ ਲੈਂਦਾ ਕਾਬੂ

08:53 AM Oct 29, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 28 ਅਕਤੂਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸਬ ਡਿਵੀਜ਼ਨ ਸਾਊਥ ਦਫ਼ਤਰ ਵਿੱਚ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਲਜ਼ਮ ਨੂੰ ਨਰਿੰਦਰ ਕੁਮਾਰ ਵਾਸੀ ਬਾਜ਼ਾਰ ਗੁਜਰਾਂ, ਭਗਤਾਂ ਵਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਕੀਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸ ਨੇ ਸ਼ਕਤੀ ਨਗਰ ਅੰਮ੍ਰਿਤਸਰ ਵਿੱਚ ਆਪਣੀ ਦੁਕਾਨ ’ਤੇ ਵਪਾਰਕ ਬਿਜਲੀ ਮੀਟਰ ਲਗਾਉਣ ਲਈ ਦਰਖ਼ਾਸਤ ਦਿੱਤੀ ਸੀ ਅਤੇ ਇਸ ਸਬੰਧੀ ਕਾਗਜ਼ ਤਿਆਰ ਕਰਨ ਬਦਲੇ ਮੁਲਜ਼ਮ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisement

Advertisement