ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਟੀਯੂ ਦੇ ਵਿਦਿਆਰਥੀ ਵੱਲੋਂ ਹੋਸਟਲ ’ਚ ਖ਼ੁਦਕੁਸ਼ੀ

07:44 AM May 29, 2024 IST

ਪੱਤਰ ਪ੍ਰੇਰਕ
ਜਲੰਧਰ, 28 ਮਈ
ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀਟੀਯੂ) ਦੇ ਹੋਸਟਲ ਵਿੱਚ ਦੇਰ ਰਾਤ ਇੱਕ ਵਿਦਿਆਰਥੀ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਮਿਲਣ ਤੋਂ ਬਾਅਦ ਹੋਸਟਲ ਸਟਾਫ਼ ਨੇ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਾਇੰਸ ਸਿਟੀ ਚੌਕੀ ਦੇ ਇੰਚਾਰਜ ਪਾਲ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਵਿਦਿਆਰਥੀ ਦੀ ਪਛਾਣ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਪਹਿਲੇ ਸਾਲ ’ਚ ਪੜ੍ਹਦੇ ਰਜਤ ਪੁੱਤਰ ਕਿਸ਼ਨ ਚੰਦ ਵਾਸੀ ਖੇੜੀ ਸੁਜਾਨਪੁਰ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਮੌਕੇ ’ਤੇ ਮੌਜੂਦ ਸਟਾਫ਼ ਮੈਂਬਰ ਸੰਜੀਵ ਸ਼ਰਮਾ, ਜਤਿੰਦਰ ਨਰੂਲਾ ਅਤੇ ਵਿਨੈ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਨ੍ਹਾਂ ਤੁਰੰਤ ਰਜਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਇਹ ਵੀ ਕਿਹਾ ਜਾ ਰਿਹਾ ਹੈ ਕਿ ਰਜਤ ਕਥਿਤ ਤੌਰ ’ਤੇ ਪੜ੍ਹਾਈ ਦੇ ਬੋਝ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ।

Advertisement

Advertisement