ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਯੂ ਨੇ ਜਿੱਤੀ ਅੰਤਰ-’ਵਰਸਿਟੀ ਯੁਵਕ ਮੇਲੇ ’ਚ ਓਵਰਆਲ ਟਰਾਫੀ

10:08 AM Nov 30, 2023 IST
featuredImage featuredImage
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਓਵਰਆਲ ਚੈਂਪੀਅਨ ਟਰਾਫ਼ੀ ਜਿੱਤਣ ਵਾਲੀ ਟੀਮ।

ਪੱਤਰ ਪ੍ਰੇਰਕ
ਚੰਡੀਗੜ੍ਹ, 29 ਨਵੰਬਰ
ਪੰਜਾਬ ਯੂਨੀਵਰਸਿਟੀ ਨੇ 26-29 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਹੋਏ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਓਵਰਆਲ ਚੈਂਪੀਅਨ ਟਰਾਫ਼ੀ (ਪਹਿਲਾ ਸਥਾਨ) ਜਿੱਤ ਲਈ ਹੈ। ਓਵਰਆਲ ਟਰਾਫੀ ਡਾ. ਰੋਹਿਤ ਕੁਮਾਰ ਸ਼ਰਮਾ ਡਾਇਰੈਕਟਰ ਯੁਵਕ ਭਲਾਈ ਅਤੇ ਡਾ. ਤੇਜਿੰਦਰ ਗਿੱਲ ਸਹਾਇਕ ਡਾਇਰੈਕਟਰ ਯੁਵਕ ਭਲਾਈ ਪੰਜਾਬ ਯੂਨੀਵਰਸਿਟੀ ਨੇ ਪ੍ਰਾਪਤ ਕੀਤੀ।
ਅੰਤਰ-ਯੂਨੀਵਰਸਿਟੀ ਫੈਸਟੀਵਲ ਵਿੱਚ ਸੂਬੇ ਦੀਆਂ ਕੁੱਲ 17 ਯੂਨੀਵਰਸਿਟੀਆਂ ਨੇ ਸ਼ਮੂਲੀਅਤ ਕੀਤੀ ਸੀ। ਇਨ੍ਹਾਂ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਇਸ ਫੈਸਟੀਵਲ ਵਿੱਚ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਸਬੰਧੀ ’ਵਰਸਿਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਫੈਸਟੀਵਲ ਵਿੱਚ ਸਾਹਿਤਕ, ਵਿਰਾਸਤੀ, ਸੰਗੀਤ, ਫਾਈਨ ਆਰਟਸ ਅਤੇ ਡਾਂਸ ਵਰਗਾਂ ’ਤੇ ਆਧਾਰਿਤ 50 ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਸੀ। ਪੰਜਾਬ ਯੂਨੀਵਰਸਿਟੀ ਦੀਆਂ ਟੀਮਾਂ ਵਿੱਚ ਵੱਖ-ਵੱਖ ਪੀਯੂ ਮਾਨਤਾ ਪ੍ਰਾਪਤ ਕਾਲਜਾਂ ਅਤੇ ਵਿਭਾਗਾਂ ਦੇ 150 ਤੋਂ ਵੱਧ ਵਿਦਿਆਰਥੀ ਸ਼ਾਮਲ ਸਨ ਜਿਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੀ ਅਗਵਾਈ ਹੇਠ ਕਰਵਾਏ ਗਏ ਪੀਯੂ ਜ਼ੋਨਲ ਅਤੇ ਇੰਟਰ ਜ਼ੋਨਲ ਫੈਸਟੀਵਲਾਂ ਵਿੱਚ ਜਿੱਤ ਪ੍ਰਾਪਤ ਕੀਤੀ। ਪੰਜਾਬ ਯੂਨੀਵਰਸਿਟੀ ਨੇ ਪਿਛਲੇ ਸਾਲ ਪਟਿਆਲਾ ਵਿੱਚ ਹੋਏ ਅੰਤਰ-ਯੂਨੀਵਰਸਿਟੀ ਈਵੈਂਟ ਵਿੱਚ ਵੀ ਜਿੱਤ ਦਰਜ ਕੀਤੀ ਸੀ ਤੇ ਇਸ ਵਾਰ ਦੂਜੀ ਵਾਰ ਓਵਰਆਲ ਟਰਾਫ਼ੀ ਦੀ ਜਿੱਤ ਨੂੰ ਬਰਕਰਾਰ ਰੱਖਿਆ।

Advertisement

Advertisement