ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਰਾਇਣਗੜ੍ਹ ਵਿੱਚ ਭਾਜਪਾ ਵੱਲੋਂ ਜਨ ਆਸ਼ੀਰਵਾਦ ਰੈਲੀ

08:45 AM Aug 21, 2024 IST
ਨਰਾਇਣਗੜ੍ਹ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਫਰਿੰਦਰਪਾਲ ਗੁਲਿਆਣੀ
ਨਰਾਇਣਗੜ੍ਹ, 20 ਅਗਸਤ
ਨਰਾਇਣਗੜ੍ਹ ਦੀ ਨਵੀਂ ਅਨਾਜ ਮੰਡੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਨ ਆਸ਼ੀਰਵਾਦ ਰੈਲੀ ਕੀਤੀ ਗਈ, ਜਿਸ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੰਤਰੀ ਅਸੀਮ ਗੋਇਲ, ਭਾਜਪਾ ਆਗੂ ਸੁਮਨ ਸੈਣੀ, ਸਾਬਕਾ ਵਿਧਾਇਕ ਸੰਤੋਸ਼ ਸਾਰਵਾਂਨ ਅਤੇ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਜਦੋਂ ਰੈਲੀ ਵਿੱਚ ਪੁੱਜੇ ਤਾਂ ਭਾਜਪਾ ਆਗੂਆਂ ਵੱਲੋਂ ਉਨ੍ਹਾਂ ਦਾ ਪੱਗ, ਸ਼ਾਲ ਅਤੇ ਕਿਰਪਾਨ ਦੇ ਕੇ ਸਵਾਗਤ ਕੀਤਾ ਗਿਆ। ਮੰਤਰੀ ਅਸੀਮ ਗੋਇਲ ਨੇ ਵੀ ਸਟੇਜ ਤੋਂ ਸੰਬੋਧਨ ਕਰਦਿਆਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਮੁੱਖ ਮੰਤਰੀ ਵੱਲੋਂ ਲਏ ਗਏ ਫੈਸਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸੈਣੀ ਨੇ ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕਾ ਨਰਾਇਣਗੜ੍ਹ ਵਿੱਚ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਦੀ ਜਾਣਕਾਰੀ ਦਿਤੀ। ਉਨ੍ਹਾਂ ਸਟੇਜ ਤੋਂ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ’ਤੇ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਜਿਹੜੇ ਲੋਕ ਹਰਿਆਣਾ ਦੀ ਜਵਾਬਦੇਹੀ ਮੰਗਣ ਦੀ ਗੱਲ ਕਰ ਕੇ ਜਨਤਾ ਨੂੰ ਗੁਮਰਾਹ ਕਰ ਰਹੇ ਹਨ, ਉਹ ਪਹਿਲਾਂ ਦੱਸਣ ਕਿ ਉਨ੍ਹਾਂ ਨੇ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਜਨਤਾ ਲਈ ਕੀ ਕੀਤਾ ਹੈ। ਉਨ੍ਹਾਂ ਜਨਤਾ ਨੂੰ ਭਾਜਪਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅੰਬਾਲਾ ਜ਼ਿਲ੍ਹੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਜਿਤਾਉਣ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਲਏ ਗਏ ਸਾਰੇ ਫੈਸਲਿਆਂ ਦਾ ਗਰੀਬਾਂ, ਕਿਸਾਨਾਂ ਅਤੇ ਨੌਜਵਾਨਾਂ ਸਮੇਤ ਹਰ ਵਰਗ ਨੇ ਸਵਾਗਤ ਕੀਤਾ ਹੈ। ਉਨ੍ਹਾਂ ਨਰਾਇਣਗੜ੍ਹ ਇਲਾਕੇ ਵਿੱਚ ਕੀਤੇ ਕੰਮਾਂ ਦਾ ਵੀ ਵਿਸਥਾਰ ਵਿੱਚ ਵਰਣਨ ਕੀਤਾ ਅਤੇ ਨਰਾਇਣਗੜ੍ਹ ਇਲਾਕੇ ਵਿੱਚੋਂ ਕਮਲ ਦਾ ਫੁੱਲ ਜੀਤਾ ਕੇ ਚੰਡੀਗੜ੍ਹ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ। ਇਸ ਮੌਕੇ ਮੰਤਰੀ ਅਸੀਮ ਗੋਇਲ, ਸੁਮਨ ਸੈਣੀ, ਭਾਜਪਾ ਆਗੂ ਵਿਵੇਕ ਗੁਪਤਾ, ਮੰਗੂ ਰਾਮ, ਸੁਰਿੰਦਰ ਰਾਣਾ, ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ, ਗੁਰਨਾਮ ਸਿੰਘ, ਸਾਬਕਾ ਵਿਧਾਇਕ ਸੰਤੋਸ਼, ਚੇਅਰਪਰਸਨ ਰਿੰਕੀ ਵਾਲੀਆ, ਡਿਪਟੀ ਚੇਅਰਪਰਸਨ ਆਇਨਾ ਗੁਪਤਾ, ਸਾਬਕਾ ਵਿਧਾਇਕ ਪਵਨ ਸਾਹਨੀ, ਸਾਬਕਾ ਚੇਅਰਮੈਨ ਅਮਿਤ ਵਾਲੀਆ, ਰਾਜੂ ਮੱਕੜ, ਜਗਦੀਪ ਕੌਰ, ਸੰਜੀਵ ਸੈਣੀ, ਪਵਨ ਗੁੱਜਰ, ਪ੍ਰਿਤਪਾਲ ਮੱਕੜ, ਅਸ਼ਵਨੀ ਅਗਰਵਾਲ, ਸੰਜੂ ਮਹਾਤਮਾ, ਜਸਵਿੰਦਰ ਸਿੰਘ, ਰਾਜੇਸ਼ ਬਟੋਰਾ, ਨਰਿੰਦਰ ਪਰਾਸ਼ਰ, ਕੌਂਸਲਰ ਜਸ਼ਨ ਢੀਂਗਰਾ, ਭੀਮ ਸੇਨ, ਨਵੀਨ ਨਾਮਦੇਵ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

Advertisement

Advertisement
Advertisement