ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੇ ਨੇ ਜਨਤਕ ਕੈਂਪ: ਬੁੱਧਰਾਮ

07:48 AM Aug 08, 2024 IST
ਵਿਧਾਇਕ ਪ੍ਰਿੰਸੀਪਲ ਬੁੱਧਰਾਮ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।

ਪੱਤਰ ਪ੍ਰੇਰਕ
ਮਾਨਸਾ, 7 ਅਗਸਤ
ਪੰਜਾਬ ਸਰਕਾਰ ਵੱਲੋਂ ‘ਆਪ’ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਕੀਤੇ ਵਿਸ਼ੇਸ਼ ਉੱਦਮ ਤਹਿਤ ਅੱਜ ਬੁਢਲਾਡਾ ਹਲਕੇ ਦੇ ਪਿੰਡ ਗੁਰਨੇ ਕਲਾਂ ਵਿੱਚ ਲਗਾਏ ਜਨ ਸੁਵਿਧਾ ਕੈਂਪ ਮੌਕੇ ਪਿੰਡ ਗੁਰਨੇ ਖੁਰਦ, ਬੋੜਾਵਾਲ, ਬੀਰੋਕੇ ਕਲਾਂ, ਬੀਰੋਕੇ ਖੁਰਦ, ਚੱਕ ਭਾਈਕੇ, ਗੁੜੱਦੀ ਅਤੇ ਹਸਨਪੁਰ ਦੇ ਵਸਨੀਕਾਂ ਨੇ ਲੋਕ ਸੁਵਿਧਾ ਲਈ ਲਗਾਏ ‘ਜਨ ਸੁਣਵਾਈ ਕੈਂਪ’ ਦਾ ਲਾਭ ਲਿਆ।
ਹਲਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਤੇ ਐੱਸਡੀਐੱਮ ਬੁਢਲਾਡਾ ਗਗਨਦੀਪ ਸਿੰਘ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਕੇ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ ਅਤੇ ਰਹਿੰਦੇ ਕੰਮਾਂ ਨੂੰ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ’ ਸ਼ੁਰੂ ਕੀਤੇ ਜਨ ਸੁਣਵਾਈ ਕੈਂਪ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ। ਐਸਡੀਐਮ ਗਗਨਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ ਵੱਖ ਕੰਮਾਂ ਸਬੰਧੀ ਪ੍ਰਾਪਤ 28 ਦਰਖ਼ਾਸਤਾਂ ’ਚੋਂ 22 ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੀਆਂ 6 ਦਰਖ਼ਾਸਤਾਂ ਦਾ ਸਮੇਂ ਨਾਲ ਨਿਪਟਾਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਸੋਹਣਾ ਸਿੰਘ ਕਲੀਪੁਰ, ਚੇਅਰਮੈਨ ਸਤੀਸ਼ ਸਿੰਗਲਾ, ਨਾਇਬ ਤਹਿਸੀਲਦਾਰ ਗੁਰਬੰਤ ਸਿੰਘ, ਦਰਸ਼ਨ ਸਿੰਘ ਮਾਨ, ਬੀਰੂ ਸਿੰਘ ਗੁਰਨੇ, ਬੀਰ ਸਿੰਘ ਬੋੜਾਵਾਲ, ਡਾ. ਰਾਮ ਸਿੰਘ ਗੁਰਨੇ ਖੁਰਦ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement

Advertisement