ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਨੈਲੋ-ਬਸਪਾ ਗੱਠਜੋੜ ਦੇ ਉਮੀਦਵਾਰ ਵੱਲੋਂ ਪਿੰਡਾਂ ਵਿੱਚ ਜਨ ਸੰਪਰਕ

09:11 AM Sep 22, 2024 IST

ਪੱਤਰ ਪ੍ਰੇਰਕ
ਨਰਾਇਣਗੜ੍ਹ, 21 ਸਤੰਬਰ
ਨਰਾਇਣਗੜ੍ਹ ਤੋਂ ਇਨੈਲੋ-ਬਸਪਾ ਦੇ ਉਮੀਦਵਾਰ ਹਰ ਬਿਲਾਸ ਰੱਜੂ ਮਾਜਰਾ ਨੇ ਵਿਧਾਨ ਸਭਾ ਹਲਕਾ ਨਰਾਇਣਗੜ੍ਹ ਦੇ ਪਿੰਡ ਭੇਦੋ, ਰਾਮਪੁਰਾ ਅਤੇ ਮੁਕੰਦਪੁਰ ਵਿੱਚ ਜਨ ਸੰਪਰਕ ਦੌਰਾਨ ਲੋਕਾਂ ਨੂੰ ਇਨੈਲੋ-ਬਸਪਾ ਗੱਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਹਰ ਵਰਗ ਵੱਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਲਈ ਉਹ ਸਾਰਿਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੀ ਤਰੀਕ ਨੇੜੇ ਹੈ ਅਤੇ ਸਾਰਿਆਂ ਨੂੰ ਆਪਣਾ ਕਮਰ ਕੱਸ ਲੈਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਭਾਜਪਾ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾ ਕੇ ਇਨੈਲੋ ਬਸਪਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਨੀ ਚਾਹੀਦੀ ਹੈ। ਇਸ ਮੌਕੇ ਜਗਮਾਲ ਰੋਲੋਂ, ਰਜਨੀ ਸਾਹਨੀ, ਰੁਪਿੰਦਰ ਬਰਖੇੜੀ, ਗੁਰਮੁੱਖ ਸਿੰਘ, ਲੱਕੀ ਸਮੇਤ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ|

Advertisement

Advertisement