ਜਨ ਸਿਹਤ ਮੁਲਾਜ਼ਮਾਂ ਵੱਲੋਂ ਨਗਰ ਨਿਗਮ ਦਫਤਰ ਅੱਗੇ ਮੁਜ਼ਾਹਰਾ
06:14 AM Oct 17, 2024 IST
ਪੱਤਰ ਪ੍ਰੇਰਕ
ਚੰਡੀਗੜ੍ਹ, 16 ਅਕਤੂਬਰ
ਮੁਲਾਜ਼ਮਾਂ ਦੀਆਂ ਬਕਾਇਆ ਮੰਗਾਂ ਤੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੇ ਨਾਂਹ ਪੱਖੀ ਰਵੱਈਏ ਦੇ ਵਿਰੋਧ ਵਿਚ ਜਨ ਸਿਹਤ ਕਰਮਚਾਰੀਆਂ ਨੇ ਸੈਕਟਰ 17 ਸਥਿਤ ਨਗਰ ਨਿਗਮ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਪ੍ਰਧਾਨ ਹਰਪਾਲ ਸਿੰਘ ਦੀ ਅਗਵਾਈ ਹੇਠ ਕੀਤੇ ਗਏ ਪ੍ਰਦਰਸ਼ਨ ਵਿੱਚ ਜਨ ਸਿਹਤ ਦਫ਼ਤਰਾਂ, ਬੂਥਾਂ, ਵਾਟਰ ਵਰਕਸ ਅਤੇ ਹੋਰ ਦਫ਼ਤਰਾਂ ਦੇ ਸੈਂਕੜੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਯੂਨੀਅਨ ਦੇ ਜਨਰਲ ਸਕੱਤਰ ਰਾਜਿੰਦਰ ਕਟੋਚ ਨੇ ਪਬਲਿਕ ਹੈਲਥ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਦੋਹਰੇ ਮਾਪਦੰਡ ਦੀ ਸਖ਼ਤ ਨਿਖੇਧੀ ਕੀਤੀ।
Advertisement
Advertisement