ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ
08:12 AM Feb 02, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਫਰਵਰੀ
ਪੰਜਾਬ ਵਿੱਚ ਅੱਜ ਕਈ ਦਿਨਾਂ ਮਗਰੋਂ ਸੰਘਣੀ ਧੁੰਦ ਪਈ। ਧੁੰਦ ਕਾਰਨ ਸੜਕਾਂ ’ਤੇ ਵਾਹਨ ਚਲਾਉਣ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪਟਿਆਲਾ ਤੇ ਲੁਧਿਆਣਾ ਸ਼ਹਿਰ ਵਿੱਚ ਸਭ ਤੋਂ ਵੱਧ ਸੰਘਣੀ ਧੁੰਦ ਪਈ ਹੈ। ਇੱਥੇ 20 ਤੋਂ 50 ਮੀਟਰ ਦੂਰ ਤਕ ਹੀ ਦਿਖਾਈ ਦੇ ਰਿਹਾ ਸੀ। ਅੰਮ੍ਰਿਤਸਰ ਸਣੇ ਹੋਰਨਾਂ ਕਈ ਸ਼ਹਿਰਾਂ ਵਿੱਚ ਵੀ ਧੁੰਦ ਪਈ। ਧੁੰਦ ਦੇ ਨਾਲ-ਨਾਲ ਚੱਲੀਆਂ ਠੰਢੀਆਂ ਹਵਾਵਾਂ ਕਰ ਕੇ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਮੌਸਮ ਵਿਗਿਆਨੀਆਂ ਨੇ 3 ਅਤੇ 4 ਫਰਵਰੀ ਨੂੰ ਪੰਜਾਬ ਵਿੱਚ ਮੌਸਮ ਦੇ ਮੁੜ ਤੋਂ ਖ਼ਰਾਬ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਹਲਕਾ ਮੀਂਹ ਵੀ ਪੈ ਸਕਦਾ ਹੈ ਅਤੇ ਤਾਪਮਾਨ ਵਿੱਚ ਗਿਰਾਵਟ ਵੀ ਦਰਜ ਕੀਤੀ ਜਾਵੇਗੀ।
Advertisement
Advertisement