For the best experience, open
https://m.punjabitribuneonline.com
on your mobile browser.
Advertisement

ਜਨਤਕ ਜਥੇਬੰਦੀਆਂ ਵੱਲੋਂ ‘ਭਾਜਪਾ ਭਜਾਓ-ਭਾਜਪਾ ਹਰਾਓ’ ਦਾ ਸੱਦਾ

07:05 AM May 06, 2024 IST
ਜਨਤਕ ਜਥੇਬੰਦੀਆਂ ਵੱਲੋਂ ‘ਭਾਜਪਾ ਭਜਾਓ ਭਾਜਪਾ ਹਰਾਓ’ ਦਾ ਸੱਦਾ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਮਈ
ਕਿਸਾਨ, ਮਜ਼ਦੂਰ ਤੇ ਵਿਦਿਆਰਥੀ ਜਥੇਬੰਦੀਆਂ ਨੇ ਆਰ.ਐੱਸ.ਐੱਸ ਅਤੇ ਭਾਜਪਾ ਦੀਆਂ ਫਿਰਕੂ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ‘ਭਾਜਪਾ ਭਜਾਓ, ਭਾਜਪਾ ਹਰਾਓ’ ਦਾ ਸੱਦਾ ਦਿੱਤਾ ਹੈ। ਜਥੇਬੰਦੀਆਂ ਨੇ ਭਾਜਪਾ ਨੁਮਾਇੰਦਿਆਂ ਨੂੰ ਪਿੰਡਾਂ ’ਚੋਂ ਭਜਾਉਣ ਲਈ ਲਾਮਬੰਦੀ ਕਰਨ ਅਤੇ ਬਾਕੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਲੋਕ ਮਸਲਿਆਂ ਨਾਲ ਸਬੰਧਤ ਸਵਾਲ ਕਰਨ ਦਾ ਵੀ ਫੈਸਲਾ ਲਿਆ ਹੈ। ਸਥਾਨਕ ਗਦਰ ਮੈਮੋਰੀਅਲ ਭਵਨ ਵਿੱਚ ਮੀਟਿੰਗ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਲੌਂਗੋਵਾਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ ਮਲੌਦ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਦੀਪ ਹਥਨ ਨੇ ਦੋਸ਼ ਲਾਇਆ ਕਿ ਕਾਰਪੋਰੇਟ ਘਰਾਣਿਆਂ ਤੇ ਆਰਐਸਐਸ ਦੇ ਇਸ਼ਾਰੇ ਤੇ ਚੱਲਣ ਵਾਲੀ ਭਾਜਪਾ 2014 ਤੋਂ ਲੋਕ ਵਿਰੋਧੀ ਫੈਸਲਿਆਂ ਨੂੰ ਲਾਗੂ ਕਰ ਰਹੀ ਹੈ ਜਿਸ ਵਿੱਚ ਸੀਏਏ, ਐਨਆਰਸੀ, ਲੇਬਰ ਕੋਡ, ਨਵੀਂ ਸਿੱਖਿਆ ਨੀਤੀ ਆਦਿ ਕਾਨੂੰਨ ਲਿਆ ਕੇ ਆਪਣਾ ਫਾਸ਼ੀਵਾਦੀ ਏਜੰਡਾ ਲਾਗੂ ਕੀਤਾ ਜਾ ਰਿਹਾ ਹੈ। ਇਸ ਏਜੰਡੇ ਦੇ ਖਿਲਾਫ ਇੱਕ ਮੁੱਠ ਹੋਣ ਦੀ ਲੋੜ ਹੈ। ਮੌਜੂਦਾ ਸਮੇਂ ਦੇਸ਼ ਭਰ ਅੰਦਰ ਚੋਣਾਂ ਵਾਲਾ ਮਾਹੌਲ ਬਣਿਆ ਹੋਇਆ ਹੈ। ਅਜਿਹੇ ਮੌਕੇ ਸਮੂਹ ਮਿਹਨਤਕਸ਼ ਤਬਕਿਆਂ ਨੂੰ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਇੱਕਮੁੱਠ ਹੋਣਾ ਚਾਹੀਦਾ ਹੈ।

Advertisement

Advertisement
Author Image

Advertisement
Advertisement
×