For the best experience, open
https://m.punjabitribuneonline.com
on your mobile browser.
Advertisement

ਜਨਤਕ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤੇ

10:18 AM Aug 17, 2024 IST
ਜਨਤਕ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤੇ
ਬਠਿੰਡਾ ਵਿੱਚ ਪ੍ਰਦਰਸ਼ਨ ਕਰਦੇ ਹੋਏ ਜਥੇਬੰਦੀਆਂ ਦੇ ਕਾਰਕੁਨ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 16 ਅਗਸਤ
ਲੋਕ ਜਮਹੂਰੀ ਜਨਤਕ ਜਥੇਬੰਦੀਆਂ ਵੱਲੋਂ ‘ਆਜ਼ਾਦੀ ਦਿਵਸ’ ਮੌਕੇ ਨਵੇਂ ਫੌਜਦਾਰੀ ਕਾਨੂੰਨਾਂ ਅਤੇ ਸਾਮਰਾਜੀ ਮੁਲਕਾਂ ਨਾਲ਼ ਭਾਰਤ ਵੱਲੋਂ ਕੀਤੀਆਂ ਸੰਧੀਆਂ ਖ਼ਿਲਾਫ਼ ਅੱਜ ਇੱਥੇ ਡੀਸੀ ਦਫ਼ਤਰ ਨੇੜੇ ਰੋਸ ਇਕੱਤਰਤਾ ਕੀਤੀ ਗਈ। ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਨਾਲ ਸਬੰਧਤ ਕਿਸਾਨ ਸੰਗਠਨਾਂ ਨੇ ਆਜ਼ਾਦੀ ਵਾਲੇ ਦਿਨ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਟਰੈਕਟਰ ਮਾਰਚ ਕੀਤੇ ਅਤੇ ਨਵੇਂ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ।
ਇਸ ਮੌਕੇ ਝੰਡਾ ਸਿੰਘ ਜੇਠੂਕੇ, ਜੋਰਾ ਸਿੰਘ ਨਸਰਾਲੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਜਸਵੀਰ ਸਿੰਘ ਜੱਸੀ, ਵਰਿੰਦਰ ਸਿੰਘ ਬੀਬੀਵਾਲਾ, ਅਸ਼ਵਨੀ ਘੁੱਦਾ, ਚੰਦਰ ਸ਼ਰਮਾ, ਮਾ. ਜਸਵਿੰਦਰ ਸਿੰਘ, ਬਿੱਕਰਜੀਤ ਸਿੰਘ ਪੂਹਲਾ, ਹਰਿੰਦਰ ਕੌਰ ਬਿੰਦੂ ਅਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਫਾਸ਼ੀਵਾਦੀ ਹਕੂਮਤ ਵੱਲੋਂ ਨਵੇਂ ਫੌਜਦਾਰੀ ਕਾਨੂੰਨਾਂ ਨੂੰ ਇੱਕ ਜੁਲਾਈ ਤੋਂ ਲਾਗੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਦੇਸ਼ ਉੱਤੇ ਸਾਮਰਾਜੀ ਲੁੱਟ ਤੇ ਦਾਬੇ ਨੂੰ ਹੋਰ ਮਜ਼ਬੂਤ ਕਰਨ ਦੇ ਸਾਧਨ ਵਜੋਂ ਲਿਆਂਦੇ ਗਏ ਹਨ। ਆਗੂਆਂ ਨੇ ਮੰਗ ਕੀਤੀ ਕਿ ਨਵੇਂ ਫੌਜਦਾਰੀ ਕਾਨੂੰਨਾਂ ਸਮੇਤ ਹੋਰ ਸਮੂਹ ਕਾਲੇ ਕਾਨੂੰਨਾਂ ਰੱਦ ਜਾਣ, ਕਾਲੇ ਕਾਨੂੰਨਾਂ ਤਹਿਤ ਗ੍ਰਿਫ਼ਤਾਰ ਕੀਤੇ ਬੁੱਧੀਜੀਵੀ ਤੇ ਜਮੂਹਰੀ ਹੱਕਾਂ ਦੇ ਕਾਰਕੁਨ ਰਿਹਾਅ ਕੀਤੇ ਜਾਣ। ਮੰਚ ਸੰਚਾਲਨ ਰਜਿੰਦਰ ਸਿੰਘ ਬੱਗੀ ਨੇ ਕੀਤਾ ਜਦੋਂਕਿ ਅਮਨ ਪ੍ਰਵਾਜ਼ ਨੇ ਨਾਟਕ ‘ਮੀਡੀਆ ਝੂਠ ਬੋਲਦਾ ਹੈ’ ਖੇਡਿਆ।
ਜ਼ੀਰਾ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਦੇ ਸੱਦੇ ’ਤੇ 15 ਅਗਸਤ ਟਰੈਕਟਰ ਮਾਰਚ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਜ਼ੀਰਾ ਸ਼ਹਿਰ ਵਿੱਚ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਮਾਰਚ ਕੀਤਾ ਗਿਆ।
ਬਰਨਾਲਾ (ਖੇਤਰੀ ਪ੍ਰਤੀਨਿਧ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਹੋਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਇੱਥੇ ਦਾਣਾ ਮੰਡੀ ਵਿਚ ਇਕੱਤਰਤਾ ਉਪਰੰਤ ਸ਼ਹਿਰ ’ਚ ਰੋਸ ਮਾਰਚ ਕੱਢ ਕੇ ਸੁਤੰਤਰਤਾ ਦਿਵਸ ਨੂੰ ‘ਕਾਲੇ ਦਿਵਸ’ ਵਜੋਂ ਮਨਾਇਆ ਗਿਆ।
ਮਲੋਟ (ਨਿੱਜੀ ਪੱਤਰ ਪ੍ਰੇਰਕ): ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹੇ ਭਰ ਤੋਂ ਪਹੁੰਚੇ ਕਿਸਾਨਾਂ, ਖੇਤ ਮਜ਼ਦੂਰਾਂ, ਬਿਜਲੀ ਕਾਮਿਆਂ, ਅਧਿਆਪਕਾਂ, ਸਾਬਕਾ ਸੈਨਿਕਾਂ, ਠੇਕਾ ਕਾਮਿਆਂ ਤੇ ਔਰਤਾਂ ਵੱਲੋਂ ਕੇਂਦਰ ਹਕੂਮਤ ਵੱਲੋਂ ਲਿਆਂਦੇ ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ।
ਅਬੋਹਰ (ਪੱਤਰ ਪ੍ਰੇਰਕ): ਟਰਕੈਟਰ ਮਾਰਚ ਵਿੱਚ ਅੱਜ ਸੈਂਕੜੇ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਸਾਂਝਾ ਕਿਸਾਨ ਮੋਰਚਾ ਗੈਰ-ਸਿਆਸੀ ਵਿੱਚ ਸ਼ਾਮਲ ਅੱਧੀ ਦਰਜਨ ਦੇ ਕਰੀਬ ਕਿਸਾਨ ਜਥੇਬੰਦੀਆਂ ਨੇ ਸ਼ਹਿਰ ਵਿੱਚ ਟਰੈਕਟਰ ਮਾਰਚ ਕੀਤਾ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ।
ਦੋਦਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਵੱਲੋਂ ਉਲੀਕੇ ਪ੍ਰੋਗਰਾਮ ਅਧੀਨ ਅੱਜ ਦੋਦਾ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਰਾਤਰੀ ਜਥੇਬੰਦੀਆਂ ਅਤੇ ਮਜ਼ਦੂਰਾਂ ਵੱਲੋਂ ਨਵੇਂ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।

Advertisement

ਕੇਂਦਰ ਤੋਂ ਖਫ਼ਾ ਹੋਏ ਕਿਸਾਨ ਸੜਕਾਂ ’ਤੇ ਉਤਰੇ

ਅਜੀਤਵਾਲ (ਪੱਤਰ ਪ੍ਰੇਰਕ): ਬੀਕੇਯੂ ਏਕਤਾ ਆਜ਼ਾਦ ਨੇ ਕਿਸਾਨ ਮੋਰਚੇ ਦੇ ਸੱਦੇ ’ਤੇ ਮੋਗਾ ਵਿੱਚ ਟਰੈਕਟਰ ਮਾਰਚ ਕੀਤਾ। ਸੂਬਾ ਆਗੂ ਲਖਵੀਰ ਸਿੰਘ ਦੌਧਰ ਨੇ ਕਿਹਾ ਕਿ ਦੇਸ਼ ਦੇ ਕਿਸਾਨ ਮਜ਼ਦੂਰ ਆਰਥਿਕ ਗ਼ੁਲਾਮੀ ਵਿੱਚ ਫਸੇ ਹੋਏ ਹਨ ਜਦੋਂਕਿ ਮੁੱਠੀ ਭਰ ਅਮੀਰ ਵਿਕਾਸ ਦੇ ਸੋਹਲੇ ਗਾ ਕੇ ਆਜਾਦੀ ਦੇ ਜਸ਼ਨ ਮਨਾ ਰਹੇ ਹਨ। ਮਹਿੰਗਾਈ ਅਤੇ ਬੇਰੁਜ਼ਗਾਰੀ ਨੇ 80 ਕਰੋੜ ਭਾਰਤੀਆਂ ਦੀ ਹਾਲਤ ਗ਼ੁਲਾਮੀ ਤੋਂ ਵੀ ਮਾੜੀ ਬਣਾ ਦਿੱਤੀ ਹੈ। ਰਾਜੂ ਪੱਤੋ ਨੇ ਕਿਹਾ ਕਿ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਦੇਸ਼ ਧਰੋਹੀਆਂ ਦਾ ਇਕੱਠ ਕਿਹਾ ਜਾਂਦਾ ਹੈ। ਗੁਰਭਿੰਦਰ ਸਿੰਘ ਕੋਕਰੀ ਨੇ ਕਿਹਾ ਕਿ ਇਸ ਮੌਕੇ ਸੁਖਜੀਤ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਗੋਪੀ, ਗੋਰਾ, ਤੋਤਾ, ਅੰਮ੍ਰਿਤਪਾਲ ਸਿੰਘ, ਮਨਜਿੰਦਰ ਸਿੰਘ, ਰਾਮ ਸਿੰਘ, ਗੁਰਕੀਰਤ, ਫੋਰਡ ਦੌਧਰ, ਲਖਵੀਰ ਸਿੰਘ ਰਾਮੂਵਾਲਾ, ਅਜਮੇਰ ਸਿੰਘ ਮਾਨ, ਬਲਜਿੰਦਰ ਸਿੰਘ ਸ਼ੰਭੂ ਕਿਸ਼ਨਪੁਰਾ, ਗੁਰਦੀਪ ਸਿੰਘ ਮੀਨੀਆ, ਗਿਆਨ ਸਿੰਘ ਬੁੱਟਰ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement