ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸੇਵਾ ਸੁਸਾਇਟੀ ਵੱਲੋਂ ਸਕੂਲ ਨੂੰ ਇਨਵਰਟਰ ਭੇਟ

12:16 PM Nov 06, 2024 IST
ਸਕੂਲ ਨੂੰ ਇਨਵਰਟਰ ਦਿੰਦੇ ਹੋਏ ਲੋਕ ਸੇਵਾ ਸੁਸਾਇਟੀ ਦੇ ਅਹੁਦੇਦਾਰ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 5 ਨਵੰਬਰ
ਲੋਕ ਸੇਵਾ ਸੁਸਾਇਟੀ ਨੇ ਅੱਜ ਆਰ.ਕੇ. ਸੀਨੀਅਰ ਸੈਕੰਡਰੀ ਸਕੂਲ ਨੂੰ ਇਨਵਰਟਰ ਸੈੱਟ ਭੇਟ ਕੀਤਾ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਨੋਹਰ ਸਿੰਘ ਟੱਕਰ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਨੇ ਸੁਸਾਇਟੀ ਮੈਂਬਰਾਂ ਦੀ ਹਾਜ਼ਰੀ ’ਚ ਸਕੂਲ ਨੂੰ ਇਨਵਰਟਰ ਦੇਣ ਮੌਕੇ ਐਲਾਨ ਕੀਤਾ ਕਿ ਸੁਸਾਇਟੀ ਵੱਲੋਂ ਸ਼ੁਰੂ ਕੀਤੇ ਗਏ ਸਕਾਲਰਸ਼ਿਪ ਫੰਡ ’ਚੋਂ ਸਕੂਲ ਨੂੰ ਹਰ ਸਾਲ ਫੰਡ ਦਿੱਤਾ ਜਾਵੇਗਾ ਤਾਂ ਕਿ ਜਿਹੜੇ ਬੱਚੇ ਆਰਥਿਕ ਤੰਗੀ ਕਾਰਨ ਪੜ੍ਹਾਈ ਕਰਨ ’ਚ ਕਾਮਯਾਬ ਨਹੀਂ ਹੋ ਰਹੇ, ਉਨ੍ਹਾਂ ਨੂੰ ਪੜ੍ਹਾਈ ਕਰਵਾਈ ਜਾ ਸਕੇ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਨਵੀਨ ਗੁਪਤਾ ਅਤੇ ਪ੍ਰਿੰਸੀਪਲ ਸੀਮਾ ਸ਼ਰਮਾ ਨੇ ਲੋਕ ਸੇਵਾ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਜੈਨ ਕਾਕਾ, ਕੰਵਲ ਕੱਕੜ, ਰਾਜੀਵ ਗੁਪਤਾ, ਸੁਖਦੇਵ ਗਰਗ, ਡਾ. ਭਾਰਤ ਭੂਸ਼ਨ ਬਾਂਸਲ, ਵਿਨੋਦ ਬਾਂਸਲ, ਮੁਕੇਸ਼ ਗੁਪਤਾ ਤੇ ਗੋਪਾਲ ਗੁਪਤਾ ਹਾਜ਼ਰ ਸਨ।

Advertisement

Advertisement