ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਪ੍ਰਕਾਸ਼ਨ ਵਿਭਾਗ ਸ਼ੁਰੂ

07:57 AM Oct 07, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਅਕਤੂਬਰ
ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਆਪਣਾ ਪ੍ਰਕਾਸ਼ਨ ਵਿਭਾਗ ਸ਼ੁਰੂ ਕਰ ਦਿੱਤਾ ਹੈ ਜਿਸ ਰਾਹੀਂ ਵੱਖ ਵੱਖ ਭਾਸ਼ਾਵਾਂ ਵਿੱਚ ਧਰਮ ਸਾਹਿਤ ਪ੍ਰਕਾਸ਼ਿਤ ਕਰਕੇ ਸਿੱਖ ਧਰਮ ਬਾਰੇ ਪ੍ਰਚਾਰ ਕੀਤਾ ਜਾਵੇਗਾ। ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਹ ਪ੍ਰਕਾਸ਼ਨ ਵਿਭਾਗ ਦੇਹਰਾਦੂਨ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਕੇਂਦਰ ਵਿੱਚ ਸਥਾਪਿਤ ਡਾ. ਬਲਬੀਰ ਸਿੰਘ ਸਾਹਿਤ ਕੇਂਦਰ ਵਿੱਚ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਨਿਰਮਲ ਆਸ਼ਰਮ ਦੇ ਮੁਖੀ ਜੋਧ ਸਿੰਘ ਮਹਾਰਾਜ ਮੌਜੂਦ ਸਨ। ਇਸ ਮੌਕੇ ਪਹਿਲੀ ਪੁਸਤਕ ਲੋਕ ਅਰਪਣ ਕੀਤੀ ਗਈ ਜਿਹੜੀ ਸਿੱਖ ਵਿਰਾਸਤ ਨੂੰ ਸੰਭਾਲਣ ਅਤੇ ਧਰਮ ਪ੍ਰਚਾਰ ਵਿੱਚ ਸਹਾਈ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਵੇਲੇ ਟਰਸਟ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਤੋਂ ਇਲਾਵਾ ਉੱਤਰਾਖੰਡ ਵਿੱਚ ਸੱਤ ਧਰਮਸ਼ਾਲਾਵਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

Advertisement

Advertisement