For the best experience, open
https://m.punjabitribuneonline.com
on your mobile browser.
Advertisement

ਪਲਸ ਪੋਲੀਓ ਮੁਹਿੰਮ: ਸਿਹਤ ਮੁਲਾਜ਼ਮਾਂ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

07:20 AM Mar 04, 2024 IST
ਪਲਸ ਪੋਲੀਓ ਮੁਹਿੰਮ  ਸਿਹਤ ਮੁਲਾਜ਼ਮਾਂ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ
ਅੰਮ੍ਰਿਤਸਰ ਵਿੱਚ ਇੱਕ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਂਦੇ ਹੋਏ ਅਧਿਕਾਰੀ। ਫੋਟੋ: ਵਿਸ਼ਾਲ ਕੁਮਾਰ
Advertisement

ਪੱਤਰ ਪ੍ਰੇਰਕ
ਜਲੰਧਰ, 3 ਮਾਰਚ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਰਮਨ ਸ਼ਰਮਾ ਵੱਲੋਂ ਰਾਸ਼ਟਰੀ ਪਲਸ ਪੋਲੀਓ ਰਾਊਂਡ- 2024 ਦੇ ਪਹਿਲੇ ਦਿਨ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਸਿਵਲ ਹਸਪਤਾਲ ਵਿੱਚ ਨਵਜੰਮੇ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਸਿਵਲ ਸਰਜਨ ਡਾ. ਜਗਦੀਪ ਚਾਵਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਐੱਸ.ਐੱਮ.ਓ. ਡਾ. ਗੁਰਮੀਤ ਲਾਲ ਵੱਲੋਂ ਵੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਉਪਰੰਤ ਡਿਪਟੀ ਡਾਇਰੈਕਟਰ ਡਾ. ਰਮਨ ਸ਼ਰਮਾ ਵੱਲੋਂ ਦਾਦਾ ਕਲੋਨੀ, ਇੰਦਰਾ ਕਲੋਨੀ, ਸੰਜੇ ਗਾਂਧੀ ਨਗਰ, ਗੋਰਾਈਆ, ਫਿਲੌਰ, ਕਰਤਾਰਪੁਰ ਆਦਿ ਦੇ ਸਲੱਮ ਖੇਤਰਾਂ ਵਿੱਚ ਲੱਗੇ ਪੋਲੀਓ ਬੂੰਥਾਂ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੱਲੋਂ ਦੱਸਿਆ ਗਿਆ ਕਿ ਪਲਸ ਪੋਲੀਓ ਰਾਉਂਡ ਦੇ ਪਹਿਲੇ ਦਿਨ ਜਿਲ੍ਹੇ ਵਿੱਚ ਜਨਮ ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ 96,904 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਜੈਂਤੀਪੁਰ (ਪੱਤਰ ਪ੍ਰੇਰਕ): ਸੀਐੱਚਸੀ ਬਲਾਕ ਤਰਸਿੱਕਾ ਦੀ ਐੱਸਐੱਮਓ ਡਾ. ਮੋਨਾ ਦੀ ਅਗਵਾਈ ਹੇਠ ਬਲਾਕ ਤਰਸਿੱਕਾ ਦੇ ਪਿੰਡਾਂ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਮੁਹਿੰਮ ਵਿੱਚ ਸੁਪਰਵਾਈਜ਼ਰ ਅਜਮੇਰ ਸਿੰਘ ਸੋਹੀ, ਅੰਗਰੇਜ਼ ਸਿੰਘ ਅਬਦਾਲ, ਸੀਐੱਚਓ ਕਿਰਨ, ਅਮਨਦੀਪ ਕੌਰ, ਬਲਰਾਜਬੀਰ ਸਿੰਘ, ਫਾਰਮੇਸੀ ਅਫ਼ਸਰ ਅਮਨਦੀਪ ਸਿੰਘ, ਏਐੱਨਐੱਮ ਬਲਵਿੰਦਰ ਕੌਰ, ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰਾਂ ਨੇ ਯੋਗਦਾਨ ਪਾਇਆ।
ਫਗਵਾੜਾ (ਪੱਤਰ ਪ੍ਰੇਰਕ): ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਹਿੰਬਰ ਰਾਮ ਤੇ ਨੋਡਲ ਅਫ਼ਸਰ ਡਾ. ਨਰੇਸ਼ ਕੁੰਦਰਾ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਸ਼ੁਰੂ ਕੀਤੀ ਗਈ। ਡਾ. ਨਰੇਸ਼ ਕੁੰਦਰਾ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ’ਚ 47 ਪੋਲੀਓ ਬੂਥ ਲਾਏ ਗਏ ਜਿਸ ਦੌਰਾਨ 3022 ਬੱਚਿਆਂ ਨੂੰ ਪੋਲੀਓ ਰੋਕੂ ਖੁਰਾਕਾਂ ਪਿਲਾਈਆਂ ਗਈਆਂ।

Advertisement

ਅੰਮ੍ਰਿਤਸਰ: ਕੁੱਲ 1.43 ਲੱਖ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਅੰਮ੍ਰਿਤਸਰ (ਟ੍ਰਬਿਿਉੂਨ ਨਿਉੂਜ਼ ਸਰਵਿਸ): ਸਿਹਤ ਵਿਭਾਗ ਵੱਲੋਂ ਅੱਜ ਪਲਸ ਪੋਲੀਓ ਮੁਹਿੰਮ ਦਾ ਆਰੰਭ ਕੀਤਾ ਗਿਆ। ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਦਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਸੈਟੇਲਾਈਟ ਹਸਪਤਾਲ ਮੁਸਤਾਫਾਬਾਦ ਤੋਂ ਕੀਤੀ ਗਈ। ਇਸ ਮੌਕੇ ਡਾ. ਇੰਦਰਦੀਪ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਭਾਰਤੀ ਧਵਨ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਅਤੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਅੱਜ ਸ਼ਾਮ ਤੱਕ ਜ਼ਿਲ੍ਹੇ ਭਰ ਵਿੱਚ 1 ਲੱਖ 43 ਹਜ਼ਾਰ ਬੱਚਿਆਂ ਨੂੰ ਪੋਲੀਓ ਰੋਕੂ ਦੋ ਬੂੰਦਾਂ ਪਿਲਾਈਆਂ ਗਈਆਂ ਅਤੇ ਬਾਕੀ ਬੱਚਿਆਂ ਨੂੰ ਅਗਲੇ ਦੋ ਦਿਨਾਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਿਹ ਬੂੰਦਾਂ ਪਿਲਾਉਣਗੀਆਂ।

ਸ਼ਾਹਪੁਰਕੰਡੀ ਕਲੋਨੀ ਅਤੇ ਥੜ੍ਹਾ ਉਪਰਲਾ ਵਿੱਚ 5 ਬੂਥ ਬਣਾਏ

ਪਠਾਨਕੋਟ (ਪੱਤਰ ਪ੍ਰੇਰਕ): ਨੋਡਲ ਅਧਿਕਾਰੀ ਡਾ. ਸ਼ੈਲਜਾ ਮਹਾਜਨ ਦੀ ਅਗਵਾਈ ਵਿੱਚ ਉਨ੍ਹਾਂ ਦੀ ਟੀਮ ਵੱਲੋਂ ਛੋਟੇ ਬੱਚਿਆਂ ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦੋ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਅਧਿਕਾਰੀ ਕੁਲਜੀਤ ਕੌਰ, ਫਾਰਮੇਸੀ ਅਧਿਕਾਰੀ ਰਣਦੀਪ ਕੁਮਾਰ ਅਤੇ ਗੌਰਵ ਕੁਮਾਰ ਆਦਿ ਹਾਜ਼ਰ ਸਨ। ਨੋਡਲ ਅਧਿਕਾਰੀ ਡਾ. ਸ਼ੈਲਜਾ ਮਹਾਜਨ ਅਤੇ ਡਾ. ਅਮਿਤ ਕੁਮਾਰ ਨੇ ਦੱਸਿਆ ਕਿ ਹਸਪਤਾਲ ਪ੍ਰਬੰਧਨ ਵੱਲੋਂ ਐੱਸਐੱਮਓ ਡਾ. ਜਸਵਿੰਦਰ ਪਾਲ ਸਿੰਘ ਦੀ ਹਦਾਇਤ ਅਨੁਸਾਰ ਸ਼ਾਹਪੁਰਕੰਡੀ ਕਲੋਨੀ ਅਤੇ ਥੜ੍ਹਾ ਉਪਰਲਾ ਵਿੱਚ 5 ਬੂਥ ਬਣਾਏ ਗਏ ਹਨ ਜਿਨ੍ਹਾਂ ਵਿੱਚ ਕੁੱਲ 190 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

Advertisement
Author Image

sanam grng

View all posts

Advertisement
Advertisement
×