ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲਵਾਮਾ ਹਮਲੇ ਦੇ ਮੁਲਜ਼ਮ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

12:48 PM Sep 24, 2024 IST

ਜੰਮੂ, 24 ਸਤੰਬਰ

Advertisement

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਪੰਜ ਸਾਲ ਪਹਿਲਾਂ ਸੀਆਰਪੀਐੱਫ਼ ਦੇ ਕਾਫ਼ਲੇ ਉੱਤੇ ਹੋਏ ਘਾਤਕ ਅਤਿਵਾਦੀ ਹਮਲੇ ਵਿੱਚ ਚਾਰਜਸ਼ੀਟ ਕੀਤੇ ਗਏ 32 ਸਾਲਾ ਵਿਅਕਤੀ ਦੀ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਾਕਾਪੋਰਾ ਦੇ ਹਾਜੀਬਲ ਪਿੰਡ ਦਾ ਬਿਲਾਲ ਅਹਿਮਦ ਕੁਚੇ ਉਨ੍ਹਾਂ 19 ਲੋਕਾਂ ’ਚ ਸ਼ਾਮਲ ਸੀ, ਜਿਨ੍ਹਾਂ ’ਤੇ ਰਸਮੀ ਤੌਰ ’ਤੇ ਮਾਮਲੇ ’ਚ ਦੋਸ਼ ਲਗਾਏ ਗਏ ਸਨ।

14 ਫਰਵਰੀ 2019 ਨੂੰ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਦੇ ਇੱਕ ਅਤਿਵਾਦੀ ਨੇ ਪੁਲਵਾਮਾ ਦੇ ਲੇਥਪੋਰਾ ਵਿੱਚ ਇੱਕ ਕਾਫ਼ਲੇ ਨਾਲ ਆਪਣੀ ਵਿਸਫੋਟਕ ਨਾਲ ਭਰੀ ਕਾਰ ਨੂੰ ਟੱਕਰ ਮਾਰਨ ਕਾਰਨ ਸੀਆਰਪੀਐੱਫ਼ ਦੇ 40 ਜਵਾਨ ਮਾਰੇ ਗਏ ਸਨ ਅਤੇ ਅੱਠ ਹੋਰ ਜ਼ਖਮੀ ਹੋ ਗਏ ਸਨ।

Advertisement

ਅਧਿਕਾਰੀਆਂ ਮੁਤਾਬਕ ਕੁਚੇ ਨੂੰ 17 ਸਤੰਬਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਸੋਮਵਾਰ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ 25 ਅਗਸਤ 2020 ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਦੁਆਰਾ ਕੁਚੇ ਅਤੇ 18 ਹੋਰ ਮੁਲਜ਼ਮਾਂ ਨੂੰ ਚਾਰਜਸ਼ੀਟ ਕੀਤਾ ਗਿਆ ਸੀ। ਉਹ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੱਤ ਮੁਲਜ਼ਮਾਂ ਵਿੱਚੋਂ ਇੱਕ ਸੀ। ਪੀਟੀਆਈ

Advertisement