ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਣੇ: ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇਕ ਪੁਲੀਸ ਮੁਲਾਜ਼ਮ ਹਲਾਕ, ਦੂਜਾ ਜ਼ਖ਼ਮੀ

03:46 PM Jul 08, 2024 IST

ਪੁਣੇ, 8 ਜੁਲਾਈ
ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ ਇਸ ’ਤੇ ਸਵਾਰ ਇਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਇਹ ਹਾਦਸਾ ਐਤਵਾਰ ਰਾਤ ਨੂੰ ਸ਼ਹਿਰ ਦੇ ਖੜਕੀ ਇਲਾਕੇ ਵਿੱਚ ਹੈਰਿਸ ਬ੍ਰਿਜ ਨੇੜੇ ਵਾਪਰਿਆ। ਖੜਕੀ ਪੁਲੀਸ ਥਾਣੇ ਦੇ ਬੀਟ ਮਾਰਸ਼ਲ ਪੀਸੀ ਸ਼ਿੰਦੇ ਤੇ ਸਮਾਧਾਨ ਕੋਲੀ ਹੈਰਿਸ ਬ੍ਰਿਜ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਹਾਦਸੇ ਵਿੱਚ ਸਮਾਧਾਨ ਕੋਲੀ ਦੀ ਮੌਤ ਹੋ ਗਈ ਜਦਕਿ ਦੂਜਾ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਅਸੀਂ ਕਾਰ ਚਾਲਕ ਨੂੰ ਫੜਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ।’’ -ਪੀਟੀਆਈ

Advertisement

Advertisement