ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਨੀਤ ਜੈਨ ਭਾਰਤੀ ਉਦਯੋਗ ਵਪਾਰ ਮੰਡਲ ਦੇ ਕੌਮੀ ਜਨਰਲ ਸਕੱਤਰ ਨਿਯੁਕਤ

06:29 AM Aug 01, 2024 IST

ਪੱਤਰ ਪ੍ਰੇਰਕ
ਬਨੂੜ, 31 ਜੁਲਾਈ
ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਸਕੱਤਰ, ਜ਼ਿਲ੍ਹਾ ਮੁਹਾਲੀ ਅਤੇ ਬਨੂੜ ਮੰਡੀ ਦੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਮਾਜ ਸੇਵੀ ਪੁਨੀਤ ਜੈਨ ਨੂੰ ਭਾਰਤੀ ਉਦਯੋਗ ਵਪਾਰ ਮੰਡਲ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਵਾਪਰ ਮੰਡਲ ਦੇ ਕੌਮੀ ਪ੍ਰਧਾਨ ਬਾਬੂ ਲਾਲ ਗੁਪਤਾ ਵੱਲੋਂ ਕੀਤੀ ਗਈ ਹੈ। ਸ੍ਰੀ ਜੈਨ ਨੂੰ ਪ੍ਰਧਾਨ ਬਣਾਏ ਜਾਣ ’ਤੇ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਵਪਾਰੀਆਂ ਅਤੇ ਆੜ੍ਹਤੀਆਂ ਵਿਚਾਲੇ ਤਾਲਮੇਲ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ 9 ਅਗਸਤ ਨੂੰ ਵਪਾਰੀ ਦਿਵਸ ਵਜੋਂ ਮਨਾਉਣ ਸਬੰਧੀ ਦਿੱਲੀ ਵਿੱਚ ਇੱਕ ਵੱਡਾ ਸਮਾਗਮ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਾਰੇ ਪੰਜਾਬ ਦੇ ਸੂਬਾ ਅਹੁਦੇਦਾਰ ਅਤੇ ਜ਼ਿਲ੍ਹਾ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਆੜਤੀ ਸ਼ਾਮਿਲ ਹੋਣਗੇ। ਇਸੇ ਦੌਰਾਨ ਜਸਵਿੰਦਰ ਸਿੰਘ ਪਟਿਆਲਾ, ਰਾਜਿੰਦਰ ਅਰੋੜਾ ਰਾਜਪੁਰਾ, ਦਵਿੰਦਰ ਸਿੰਘ, ਧੀਰਜ ਕੁਮਾਰ ਦੱਦਾਹੂਰ, ਸਤਵਿੰਦਰ ਸੈਣੀ, ਅਰਵਿੰਦਰ ਸਿੰਘ ਵਿੱਕੀ ਮਾਛੀਵਾੜਾ, ਸੁਰਿੰਦਰ ਕੁਮਾਰ ਅਹਿਮਦਗੜ੍ਹ, ਗੁਰਜੀਤ ਸਿੰਘ ਖੰਨਾ, ਸ਼ਮੀਰ ਜੈਨ ਮੋਗਾ ਆਦਿ ਨੇ ਸ੍ਰੀ ਜੈਨ ਨੂੰ ਵਧਾਈ ਦਿੱਤੀ।

Advertisement

Advertisement