ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਵਿਚ ਰਾਖ਼ਵੇਂਕਰਨ ਖ਼ਿਲਾਫ਼ ਪਟੀਸ਼ਨਾਂ ਰੱਦ
03:07 PM Oct 03, 2024 IST
Advertisement
ਚੰਡੀਗੜ੍ਹ, 3 ਅਕਤੂਬਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਰਾਖਵੇਂਕਰਨ ਸਬੰਧੀ ਪਾਈਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਵੱਖ ਵੱਖ ਵਾਰਡਾਂ ਵਿਚ ਵੰਡੀਆਂ ਵੋਟਾਂ ਵੀ ਦਰੁਸਤ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਚੁੱਲ੍ਹਾ ਟੈਕਸ ਦੇ ਮਾਮਲੇ ਛੇਤੀ ਨਿਪਟਾਏ ਜਾਣ। ਇਸ ਸਬੰਧੀ ਚੋਣ ਲੜਨ ਦੇ ਚਾਹਵਾਨਾਂ ਨੇ ਪਟੀਸ਼ਨਾਂ ਵਿਚ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਚੁੱਲ੍ਹਾ ਟੈਕਸ ਦੇ ਵੇਰਵੇ ਨਹੀਂ ਦੇ ਰਹੀ। ਦੱਸ ਦੇਈਏ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈ ਕੋਰਟ ਵਿਚ ਵੱਡੀ ਗਿਣਤੀ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਅੱਜ ਅਦਾਲਤ ਨੇ ਨਿਪਟਾਰਾ ਕਰ ਦਿੱਤਾ ਹੈ।
Advertisement
Advertisement
Advertisement