ਪੰਜਾਬ ਤੇ ਹਰਿਆਣਾ ਵਿੱਚ ਦੋ ਦਿਨ ਪਵੇਗੀ ਤੇਜ਼ ਗਰਮੀ
09:28 PM Apr 15, 2025 IST
ਆਤਿਸ਼ ਗੁਪਤਾ
Advertisement
ਚੰਡੀਗੜ੍ਹ, 15 ਅਪਰੈਲ
ਪੰਜਾਬ ਤੇ ਹਰਿਆਣਾ ਵਿੱਚ ਪੈ ਰਹੀ ਤੇਜ਼ ਗਰਮੀ ਅਗਲੇ ਦੋ ਦਿਨ 16 ਤੇ 17 ਅਪਰੈਲ ਨੂੰ ਵੀ ਜਾਰੀ ਰਹੇਗੀ। ਇਸ ਦੌਰਾਨ ਦੋਵਾਂ ਸੂਬਿਆਂ ’ਚ ਤਾਪਮਾਨ ਵਿੱਚ 5 ਤੋਂ 6 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਹੋ ਸਕਦਾ ਹੈ। ਮੌਸਮ ਵਿਭਾਗ ਨੇ 18 ਅਪਰੈਲ ਤੋਂ ਦੋਵਾਂ ਸੂਬਿਆਂ ਵਿੱਚ ਮੁੜ ਤੋਂ ਮੌਸਮ ਬਦਲਣ ਦੀ ਸੰਭਾਵਨਾ ਪ੍ਰਗਟਾਈ ਹੈ ਤੇ ਇਸ ਦੌਰਾਨ ਹਨੇਰੀ ਚੱਲਣ ਦੇ ਨਾਲ ਕਈ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਨੇ 18 ਤੇ 19 ਅਪਰੈਲ ਨੂੰ ਖਰਾਬ ਮੌਸਮ ਸਬੰਧੀ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਪੰਜਾਬ ਵਿੱਚ ਮੁੜ ਤੋਂ ਮੌਸਮ ਦਾ ਮਿਜ਼ਾਜ ਬਦਲਣ ਦੀ ਜਾਣਕਾਰੀ ਮਿਲਦੇ ਹੀ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ। ਸੂਬੇ ਦੇ ਖੇਤਾਂ ਵਿੱਚ ਕਣਕ ਦੀਆਂ ਫ਼ਸਲਾਂ ਤਿਆਰ ਹੋ ਚੁੱਕੀਆਂ ਹਨ, ਜਿਨ੍ਹਾਂ ਦੀ ਵਾਢੀ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸ ਸਮੇਂ ਤੇਜ਼ ਹਵਾਵਾਂ ਤੇ ਮੀਂਹ ਕਣਕ ਦੀ ਫ਼ਸਲ ਲਈ ਘਾਤਕ ਸਾਬਤ ਹੋਵੇਗਾ।
Advertisement
Advertisement