‘ਪੰਜਾਬ ਬਚਾਓ ਯਾਤਰਾ’ ਇਕ ਦਿਨ ਲਈ ਮੁਲਤਵੀ
08:56 AM Feb 15, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਫਰਵਰੀ
ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਤੋੜ-ਵਿਛੋੜਾ ਹੋਣ ਮਗਰੋਂ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ 15 ਫਰਵਰੀ ਨੂੰ ਫਰੀਦਕੋਟ ਵਿੱਚ ਕੱਢੀ ਜਾਣ ਵਾਲੀ ‘ਪੰਜਾਬ ਬਚਾਓ ਯਾਤਰਾ’ ਇਕ ਦਿਨ ਲਈ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਵੱਲੋਂ ਦੁਪਹਿਰੇ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ’ਤੇ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਤਰਜੀਹ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹਿਤਾਂ ਦੀ ਰਾਖੀ ਕਰਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਸਭ ਤੋਂ ਵੱਡੀ ਲੋਕਤੰਤਰੀ ਤੇ ਸਿਆਸੀ ਆਵਾਜ਼ ਹੈ ਤੇ ਪਾਰਟੀ ਨੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਵਾਸਤੇ ਅੱਗੇ ਹੋ ਕੇ ਲੜਾਈ ਲੜੀ ਹੈ।
Advertisement
Advertisement