ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਨੌਰ ਤੇ ਘਨੌਰ ਹਲਕੇ ’ਚ ਅੱਜ ਆਵੇੇਗੀ ‘ਪੰਜਾਬ ਬਚਾਓ ਯਾਤਰਾ’

10:43 AM Apr 03, 2024 IST
ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 2 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ 3 ਅਪਰੈਲ ਨੂੰ ਪਟਿਆਲਾ ਵਿੱਚ ਦਾਖਲ ਹੋਵੇਗੀ। ਇਸ ਦੌਰਾਨ ਇਹ ਯਾਤਰਾ ਵਿਧਾਨ ਸਭਾ ਹਲਕਾ ਸਨੌਰ ਅਤੇ ਘਨੌਰ ਵਿੱਚ ਪਹੁੰਚੇਗੀ ਜਿਸ ਦੀਆਂ ਤਿਆਰੀਆਂ ਇੱਥੇ ਜ਼ੋਰਾਂ ’ਤੇ ਹਨ। ਇਸ ਸਬੰਧੀ ਤਿਆਰੀਆਂ ਵਜੋਂ ਅੱਜ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਅਤੇ ਜ਼ਿਲ੍ਹਾ ਪ੍ਰਧਾਨ ਜਰਨੈਲ ਕਰਤਾਰਪੁਰ ਨੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਚੰਦੂਮਾਜਰਾ ਨੇ ਦੱਸਿਆ ਕਿ ਇਹ ਯਾਤਰਾ ਦੇਵੀਗੜ੍ਹ ਕਸਬੇ ਤੋਂ ਸ਼ੁਰੂ ਹੋ ਕੇ ਪਿੰਡਾਂ ’ਚੋਂ ਹੁੰਦੀ ਹੋਈ ਸਨੌਰ ’ਚ ਖਤਮ ਹੋਵੇਗੀ। ਉਧਰ ਘਨੌਰ ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰ ਨੇ ਦੱਸਿਆ ਕਿ ਘਨੌਰ ਹਲਕੇ ’ਚ ਵੀ ਇਹ ਯਾਤਰਾ 3 ਅਪਰੈਲ ਨੂੰ ਹੀ ਹਲਕਾ ਘਨੌਰ ਦੇ ਪਿੰਡ ਸੀਲ ਤੋਂ ਸ਼ੁਰੂ ਹੋ ਕੇ ਮਰਦਾਂਪੁਰ ਵਿਖੇ ਸਮਾਪਤ ਹੋਵੇਗੀ। ਇਸ ਮੌਕੇ ਜਗਜੀਤ ਸਿੰਘ ਕੋਹਲੀ, ਜਤਿੰਦਰ ਪਹਾੜੀਪੁਰ, ਸ਼ੇਰ ਸਿੰਘ ਪੰਜੇਟਾ, ਮਹਿੰਦਰ ਪੰਜੇਟਾ, ਵਰਿੰਦਰ ਡਕਾਲਾ, ਗੁਰਮੁੱਖ ਸਿੰਘ ਤੇ ਤਰਲੋਕ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement