ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਬੈਗਰੀ ਐਕਟ ’ਚ ਜਲਦੀ ਹੋਵੇਗੀ ਸੋਧ: ਬਲਜੀਤ ਕੌਰ

07:46 AM Aug 08, 2024 IST
ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ।

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 7 ਅਗਸਤ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਨਾਈਪਰ ਇੰਸਟੀਚਿਊਟ ਵਿੱਚ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਸਬੰਧੀ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਕਿਹਾ ਕਿ ਬੱਚਿਆਂ ਵੱਲੋਂ ਭੀਖ ਮੰਗਣ ਸਬੰਧੀ ਮਾਪਿਆਂ ਨੂੰ ਜ਼ਿੰਮੇਵਾਰ ਬਣਾਉਣ ਲਈ ਪੰਜਾਬ ਬੈਗਰੀ ਐਕਟ 1971 ਵਿੱਚ ਸੋਧ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਵੱਲੋਂ 1098 ਹੈਲਪਲਾਈਨ ਨੰਬਰ ਕਾਰਜਸ਼ੀਲ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਆਰਥਿਕ ਪੱਖੋਂ ਕਮਜ਼ੋਰ ਵਰਗ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਕੋਸ਼ਿਸ਼ਾਂ ਜਾਰੀ ਹਨ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਹੁਣ ਤੱਕ 3 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਅਤੇ 1,704 ਬੱਚਿਆਂ ਦੀ ਸਹਾਇਤਾ ਲਈ ਚਾਲੂ ਵਿੱਤੀ ਸਾਲ ਦੌਰਾਨ 7.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਸਮਾਗਮ ਦੌਰਾਨ ਸਕੀਮ ਨੂੰ ਆਧਾਰ ਕਾਰਡ ਆਧਾਰਿਤ ਡੀਬੀਟੀ ਤਹਿਤ ਚਲਾਉਣ ਦੀ ਸ਼ੁਰੂਆਤ ਕਰਦਿਆਂ ਨਵੇਂ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੀ ਵੰਡੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਪਾਂਸਰਸ਼ਿਪ ਸਕੀਮ ਤਹਿਤ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ 4,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਵਿੱਤੀ ਵਰ੍ਹੇ 2024-25 ਦੌਰਾਨ ਪੰਜਾਬ ਸਰਕਾਰ ਵੱਲੋਂ 7.91 ਕਰੋੜ ਰੁਪਏ ਸਪਾਂਸਰਸ਼ਿਪ ਸਕੀਮ ਅਧੀਨ ਜਾਰੀ ਕੀਤੇ ਗਏ ਹਨ। ਇਸ ਮੌਕੇ ਸਪਾਂਸਰਸ਼ਿਪ ਸਕੀਮ ਅਧੀਨ ਵੱਖ-ਵੱਖ ਜ਼ਿਲ੍ਹਾ ਯੂਨਿਟਾਂ ਸਮੇਤ ਗੈਰ-ਸਰਕਾਰੀ ਚਾਈਲਡ ਕੇਅਰ ਸੰਸਥਾਵਾਂ ਨੂੰ 37.75 ਲੱਖ ਰੁਪਏ ਅਤੇ ਗੈਰ-ਸਰਕਾਰੀ ਅਡਾਪਸ਼ਨ ਏਜੰਸੀਆਂ ਨੂੰ 26.72 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ।

Advertisement

Advertisement