ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਨਿਬੇੜਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

06:55 AM Dec 27, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਦਸੰਬਰ
‘ਪੰਜਾਬ, ਐੱਨਆਰਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਹੱਲ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।’ ਇਹ ਗੱਲ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖੀ। ਉਨ੍ਹਾਂ ਕਿਹਾ ਕਿ ਐੱਨਆਰਆਈ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਦੇ ਹੱਲ ਲਈ ‘ਆਨਲਾਈਨ ਐੱਨ.ਆਰ.ਆਈ. ਮਿਲਣੀ’ ਨਾਮੀ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ ਮਹੀਨੇ ਵਿੱਚ ਹੀ ਕੀਤੀ ਗਈ ਹੈ। ਇਸ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ’ਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ ਤੇ ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਅਤੇ ਐੱਨ.ਆਰ.ਆਈ ਵਿੰਗ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਧਿਆਨ ’ਚ ਲਿਆ ਸਕਦੇ ਹਨ। ਉਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਆਨਲਾਈਨ ਢੰਗ ਨਾਲ ਹੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ‘ਆਨਲਾਈਨ ਐੱਨ.ਆਰ.ਆਈ. ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਤ ਹੁੰਦੀਆਂ ਹਨ, ਸਬੰਧੀ ਸਬੰਧਤ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ। ਧਾਲੀਵਾਲ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀਜ਼ ਨੂੰ ਪਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ’ਤੇ ਹੱਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਪਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Advertisement

Advertisement