ਪੰਜਾਬ: ਬੀਐੱਸਐੱਫ ਨੇ ਕੌਮਾਂਤਰੀ ਸਰਹੱਦ ਨੇੜੇ ਇਕ ਖੇਤ ’ਚੋਂ ਡਰੋਨ ਬਰਾਮਦ ਕੀਤਾ
ਚੰਡੀਗੜ੍ਹ, 17 ਸਤੰਬਰ
ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ਨੇੜੇ ਰਾਜੋਕੇ ਪਿੰਡ ਦੇ ਇਕ ਖੇਤ ’ਚੋਂ ਇਕ ਡਰੋਨ ਬਰਾਮਦ ਕੀਤਾ ਗਿਆ ਜਦਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇਕ ਹੋਰ ਡਰੋਨ ਤੋਂ ਡੇਗਿਆ ਗਿਆ ਹੈਰੋਇਨ ਦਾ ਪੈਕਟ ਮਿਲਿਆ। ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਬੀਐੱਸਐੱਫ ਤੇ ਪੰਜਾਬ ਪੁਲੀਸ ਦੀ ਸਾਂਝੀ ਤਲਾਸ਼ੀ ਮੁਹਿੰਮ ਵਿੱਚ ਕੁਆਡਕਾਪਟਰ ਡਰੋਨ ਬਰਾਮਦ ਕੀਤਾ ਗਿਆ। ਮੁਤਾਬਕ ਸ਼ਨਿਚਰਵਾਰ ਨੂੰ ਟੀ.ਜੇ. ਸਿੰਘ ਪਿੰਡ ਕੋਲ ਡਰੋਨ ਦੀਆਂ ਗਤੀਵਿਧੀਆਂ ਦੇਖਣ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੇ ਨਿਰਧਾਰਤ ਪ੍ਰਕਿਰਿਆ ਮੁਤਾਬਕ ਇਸ ਨੂੰ ਰੋਕਣੀ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਡਰੋਨ ਪਿੰਡ ਵਿੱਚ ਝੋਨੇ ਦੇ ਇਕ ਖੇਤ ’ਚੋਂ ਬਰਾਮਦ ਕੀਤਾ ਗਿਆ।
ਅਧਿਕਾਰੀ ਮੁਤਾਬਕ ਇਸ ਤੋਂ ਇਲਾਵਾ ਬੀਐੱਸਐੱਫ ਦੇ ਜਵਾਨਾਂ ਨੇ ਐਤਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਇਕ ਖੇਤ ’ਚੋਂ ਹੈਰੋਇਨ ਦਾ ਇਕ ਪੈਕਟ ਬਰਾਮਦ ਕੀਤਾ, ਜਿਸ ਨੂੰ ਡਰੋਨ ਤੋਂ ਡੇਗਿਆ ਗਿਆ ਸੀ। ਅਧਿਕਾਰੀ ਮੁਤਾਬਕ, ਪੰਜਾਬ ਪੁਲੀਸ ਦੇ ਨਾਲ ਇਕ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਬੀਐੱਸਐੱਫ ਦੇ ਜਵਾਨਾਂ ਨੇ ਗੱਟੀ ਰਾਜੋਕੇ ਪਿੰਡ ਕੋਲ ਇਕ ਖੇਤ ’ਚੋਂ ਢਾਈ ਕਿੱਲੋ ਹੈਰੋਇਨ ਦਾ ਪੈਕਟ ਬਰਾਮਦ ਕੀਤਾ। -ਪੀਟੀਆਈ